ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ 'ਚ ਸੁਤੰਤਰ ਅਤੇ ਨਿਰਪੱਖ ਚੋਣਾਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਮੱਦੇਨਜ਼ਰ ਮਜੀਠੀਆ ਦੀ ਅਗਵਾਈ 'ਚ ਅਕਾਲੀ ਦਲ ਦਾ ਵਫ਼ਦ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜਿਆ। ਅਕਾਲੀ ਦਲ ਵਲੋਂ 'ਆਪ' ਸਰਕਾਰ ਨੇ ਨਾਮਜ਼ਦਗੀਆਂ ਭਰਨ ਦੌਰਾਨ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਾਏ ਗਏ।
ਉਨ੍ਹਾਂ ਕਿਹਾ ਕਿ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ 'ਆਪ' ਤੋਂ ਇਲਾਵਾ ਪੁਲਸ ਕਿਸੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕ ਰਹੀ ਹੈ। ਸਾਡੇ ਉਮੀਦਵਾਰਾਂ ਨੂੰ ਐੱਨ. ਓ. ਸੀ. ਨਹੀਂ ਦਿੱਤੀ ਜਾ ਰਹੀ ਅਤੇ ਵੋਟਾਂ ਵੀ ਕੱਟੀਆਂ ਜਾ ਰਹੀਆਂ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ 'ਚ ਚੋਣਾਂ ਨਿਰਪੱਖ ਹੋਣੀਆਂ ਚਾਹੀਦੀਆਂ ਹਨ। ਲੋਕਤੰਤਰ ਨੂੰ ਬਚਾਉਣਾ ਅਤੇ ਨਿਰਪੱਖ ਚੋਣਾਂ ਕਰਾਉਣਾ ਸੰਵਿਧਾਨਕ ਹੱਕ ਹੈ ਅਤੇ ਅਸੀਂ ਇਸ 'ਤੇ ਡਾਕਾ ਨਹੀਂ ਪੈਣ ਦਿਆਂਗੇ।
ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ ਸੰਭਲਣ ਦਾ ਮੌਕਾ ਤਕ ਨਾ ਮਿਲਿਆ
NEXT STORY