ਖੰਨਾ(ਵਿਪਨ)- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ 'ਚ ਸੰਗਠਨ ਦੇ ਵਿਸਥਾਰ ਲਈ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਖੰਨਾ ਦੇ ਦੋ ਭਾਜਪਾ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਖੰਨਾ ਦੇ ਭਾਜਪਾ ਆਗੂ ਸੁਧੀਰ ਕੁਮਾਰ ਸੋਨੂ ਨੂੰ ਪੰਜਾਬ ਭਾਜਪਾ ਓਬੀਸੀ ਮੋਰਚੇ ਦਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਜਤਿੰਦਰ ਦੇਵਗਨ ਨੂੰ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ
ਇਨ੍ਹਾਂ ਨਿਯੁਕਤੀਆਂ ਦੀ ਖੁਸ਼ੀ 'ਚ ਖੰਨਾ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿੱਥੇ ਸੁਧੀਰ ਸੋਨੂ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਇਕਬਾਲ ਸਿੰਘ ਚੰਨੀ, ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਸਮੇਤ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ 'ਚ ਪਾਰਟੀ ਵਰਕਰ ਹਾਜ਼ਰ ਸਨ। ਨਵੀਂ ਜ਼ਿੰਮੇਵਾਰੀ ਮਿਲਣ 'ਤੇ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਭਰੋਸਾ ਉਨ੍ਹਾਂ 'ਤੇ ਜਤਾਇਆ ਗਿਆ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਓਬੀਸੀ ਸਮਾਜ ਨੂੰ ਪਾਰਟੀ ਨਾਲ ਜੋੜਨ ਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
NEXT STORY