ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਵਰਕਰਾਂ ਨੇ ਸ਼ਨੀਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ਲੁਧਿਆਣਾ-ਪਟਿਆਲਾ ਮੁੱਖ ਮਾਰਗ 'ਤੇ ਆਵਾਜਾਈ ਠੱਪ ਕਰ ਕੇ ਪੰਜਾਬ ਸਰਕਾਰ ਖਿਲਾਫ ਪਿੱਟ-ਸਿਆਪਾ ਕੀਤਾ। ਪ੍ਰਦਰਸ਼ਨ ਦੌਰਾਨ ਮੋਟੀਵੇਟਰ ਬਿਕਰਮਜੀਤ ਸਿੰਘ ਫਿਰੋਜ਼ਪੁਰ ਨੇ ਆਪਣੇ-ਆਪ 'ਤੇ ਤੇਲ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੁਲਾਜ਼ਮਾਂ ਨੇ ਬਚਾਅ ਲਿਆ। ਇਸ ਦੌਰਾਨ ਮੋਟੀਵੇਟਰਾਂ ਦੀ ਪੁਲਸ ਨਾਲ ਖਿੱਚ-ਧੂਹ ਵੀ ਹੋਈ।
ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਚੀਮਾ, ਸਿਮਰਨਜੀਤ ਸਿੰਘ, ਰਵਿੰਦਰਜੀਤ ਸਿੰਘ ਗਿੱਲ ਅਤੇ ਬੱਗਾ ਸਿੰਘ ਮੋਹਾਲੀ ਨੇ ਕਿਹਾ ਕਿ ਮੋਟੀਵੇਟਰ ਵਰਕਰ ਪਿਛਲੇ 86 ਦਿਨਾਂ ਤੋਂ ਲਗਾਤਾਰ ਮਾਲੇਰਕੋਟਲਾ ਰੋਡ 'ਤੇ ਪਿੰਡ ਸੰਗਾਲਾ ਵਿਖੇ ਆਪਣੀਆਂ ਮੰਗਾਂ ਸਬੰਧੀ ਧਰਨਾ ਦੇ ਰਹੇ ਹਨ ਪਰ ਸਰਕਾਰ ਵੱਲੋਂ ਮੰਗਾਂ ਪੂਰੀਆਂ ਕਰਨ ਲਈ ਆਨਾਕਾਨੀ ਕੀਤੀ ਜਾ ਰਹੀ ਹੈ। ਇਸ ਧਰਨੇ ਨੂੰ ਰਵਿੰਦਰਜੀਤ ਸਿੰਘ ਗਿੱਲ, ਸਿਮਰਨਜੀਤ ਸਿੰਘ, ਰਵਿੰਦਰ ਸ਼ਰਮਾ ਮਾਨਸਾ, 'ਆਪ' ਦੇ ਆਗੂ ਗੁਰਦੇਵ ਸਿੰਘ, ਆਪਣਾ ਵਿਕਾਸ ਦਲ ਦੇ ਆਗੂ ਬਲਦੇਵ ਸਿੰਘ ਅਤੇ ਮੀਰੀ ਪੀਰੀ ਦਲ ਦੇ ਆਗੂ ਪਰਮਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਧਾਰਮਿਕ ਵਾਅਦਿਆਂ ਤੋਂ ਵੀ ਭੱਜਿਆ ਕੈਪਟਨ : ਹਰਸਿਮਰਤ ਬਾਦਲ
NEXT STORY