ਚੰਡੀਗੜ੍ਹ - ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਵਿਰੋਧੀ ਪਾਰਟੀਆਂ ’ਤੇ ਸ਼ਬਦੀ ਹਮਲਾ ਕੀਤਾ। ਬੇਅਦਬੀ ਦੇ ਮਾਮਲੇ ਨੂੰ ਲੈ ਕੇ ਪੁੱਛੇ ਗਏ ਸਵਾਲ ’ਤੇ ਮਾਲਵਿੰਦਰ ਕੰਗ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਪਹਿਲਾਂ ਸਾਫ ਤੌਰ ’ਤੇ ਸਭ ਨੂੰ ਪਤਾ ਸੀ ਕਿ ਬੇਅਦਬੀ ਕਰਵਾਉਣ ’ਚ ਡੇਰੇ ਵਾਲੇ ਦਾ ਅਹਿਮ ਰੋਲ ਹੈ। ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੁਆਫ਼ੀਨਾਮਾ ਦੁਆ ਕੇ ਬਚਾਉਣ ਦਾ ਕੰਮ ਕੀਤਾ ਅਤੇ ਨਿਹਥੇ ਲੋਕਾਂ ’ਤੇ ਗੋਲੀਆਂ ਚਲਾਈਆਂ। ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਕਾਂਗਰਸ ਸਰਕਾਰ ਆਉਣ ’ਤੇ ਵੀ ਬੇਅਦਬੀ ਮਾਮਲੇ ਦਾ ਕੁਝ ਨਹੀਂ ਹੋਇਆ, ਸਗੋਂ ਇਕ ਦੂਜੇ ਨੂੰ ਬਚਾਉਣ ਲਈ ਦੋਸ਼ ਲਗਾਉਣ ਦਾ ਕੰਮ ਜਾਰੀ ਰਿਹਾ।
ਮਾਲਵਿੰਦਰ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ ਅਤੇ ਸਾਰੇ ਸਬੂਤਾਂ ਦੇ ਆਧਾਰ ’ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਉਣ ਦਾ ਵਾਅਦਾ ਕੀਤਾ, ਜਿਸ ਨੂੰ ਲੈ ਕੇ ਉਹ ਆਪ ਜਾਂਚ ਪੜ੍ਹਤਾਲ ਕਰ ਰਹੇ ਹਨ। ਪ੍ਰਤਾਪ ਬਾਜਵਾ ਦੇ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੇ ਬਿਆਨ ’ਤੇ ਮਾਲਵਿੰਦਰ ਕੰਗ ਨੇ ਕਿਹਾ ਕਿ ਪਿਛਲੇ ਪੰਜ ਸਾਲ ਪ੍ਰਤਾਪ ਸਿੰਘ ਬਾਜਵਾ ਦੀ ਕਾਂਗਰਸ ਸਰਕਾਰ ਸੀ, ਉਨ੍ਹਾਂ ਨੇ ਕੀ ਕੀਤਾ?
ਦੇਸੀ ਘਿਓ ਤੇ ਸ਼ੈਂਪੂ ਦੇ ਸ਼ੌਕੀਨ ਚੋਰਾਂ ਵੱਲੋਂ ਕਰਿਆਨੇ ਦੀ ਦੁਕਾਨ ’ਚ ਚੋਰੀ, 1 ਕਾਬੂ
NEXT STORY