ਫਰੀਦਕੋਟ (ਰਾਜਨ) : ਥਾਣਾ ਸਿਟੀ-2 ਫਰੀਦਕੋਟ ਪੁਲਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜਹਾਜ਼ ਗਰਾਊਂਡ ਨੇੜੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਹਾਜ਼ ਗਰਾਊਂਡ ਨੇੜੇ ਇੱਕ ਵਿਅਕਤੀ ’ਤੇ ਸ਼ੱਕ ਪੈਣ ’ਤੇ ਉਸਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ
ਪੁਲਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਬਿੱਲਾ ਵਾਸੀ ਬਾਜੀਗਰ ਬਸਤੀ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ
NEXT STORY