ਲੁਧਿਆਣਾ (ਰਾਮ)- ਜਮਾਲਪੁਰ ਇਲਾਕੇ ’ਚ ਦੋ ਗੁਆਂਢੀਆਂ ਦਰਮਿਆਨ ਜੰਮ ਕੇ ਲੜਾਈ ਹੋਈ। ਇਕ ਗੁਆਂਢੀ ਨੇ ਦੂਜੇ ਦੇ ਪਰਿਵਾਰ ’ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਪਿਓ-ਪੁੱਤ ਅਤੇ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ। ਕੁਹਾੜੀ ਨਾਲ ਹਮਲਾ ਕਰਨ ਵਾਲੇ ਵਿਅਕਤੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਦੇਰ ਰਾਤ ਜ਼ਖਮੀਆਂ ਨੇ ਸਿਵਲ ਹਸਪਤਾਲ ’ਚ ਇਲਾਜ ਕਰਵਾਇਆ ਅਤੇ ਮੁੰਡੀਆਂ ਥਾਣੇ ’ਚ ਸ਼ਿਕਾਇਤ ਕਰਜ ਕਰਵਾਈ। ਜ਼ਖਮੀਆਂ ਦੀ ਪਛਾਣ ਅਮਰਿੰਦਰ ਸਿੰਘ ਸੋਢੀ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ।
ਜ਼ਖਮੀ ਅਮਰਿੰਦਰ ਸਿੰਘ ਸੋਢੀ ਦੇ ਭਰਾ ਇੰਦਰਪਾਲ ਸਿੰਘ ਸੋਢੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਗੁਆਂਢੀ ਦਾ ਨਾਂ ਕਾਲਾ ਹੈ। ਉਸ ਦੀ ਪਤਨੀ ਕੁਝ ਮਹੀਨੇ ਪਹਿਲਾਂ ਉਸ ਨਾਲ ਝਗੜਾ ਕਰ ਕੇ ਉਸ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੀ ਗਈ ਸੀ। ਕਾਲੇ ਨੂੰ ਸ਼ੱਕ ਹੈ ਕਿ ਸ਼ਾਇਦ ਉਸ ਦੇ ਪਰਿਵਾਰ ਨੇ ਉਸ ਦੀ ਪਤਨੀ ਨੂੰ ਭੜਕਾ ਕੇ ਉਸ ਦੇ ਘਰ ’ਚ ਕਲੇਸ਼ ਪੈਦਾ ਕੀਤਾ ਹੈ। ਇੰਦਰਬੀਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੀ ਪਤਨੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਸੋਢੀ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਉਨ੍ਹਾਂ ਦੀ ਪਤਨੀ ਘਰ ਦੇ ਬਾਹਰ ਖੜ੍ਹੀ ਸੀ। ਕਾਲਾ ਨੇ ਗਾਲੀ-ਗਲੋਚ ਸ਼ੁਰੂ ਕਰ ਦਿੱਤਾ। ਸੋਢੀ ਮੁਤਾਬਕ ਉਨ੍ਹਾਂ ਨੇ ਆਪਣੇ ਭਰਾ ਅਮਰਿੰਦਰ ਸਿੰਘ ਸੋਢੀ ਅਤੇ ਭਤੀਜੇ ਹਰਪ੍ਰੀਤ ਨੂੰ ਮੌਕੇ ’ਤੇ ਬੁਲਾਇਆ ਅਤੇ ਕਾਲੇ ਨਾਲ ਗੱਲ ਕਰਨ ਲਈ ਕਿਹਾ ਕਿ ਉਹ ਰੋਜ਼-ਰੋਜ਼ ਕਿਉਂ ਝਗੜਾ ਕਰਦਾ ਹੈ। ਜਦੋਂ ਹਰਪ੍ਰੀਤ ਨੇ ਕਾਲੇ ਨੂੰ ਬਾਹਰ ਬੁਲਾਇਆ ਤਾਂ ਉਸ ਨੇ ਆਪਣੀ ਮਾਂ ਨੂੰ ਕੁਹਾੜੀ ਲਿਆਉਣ ਲਈ ਕਿਹਾ ਅਤੇ ਉਸ ’ਤੇ ਹਮਲਾ ਕਰ ਦਿੱਤਾ।
ਕਿਸੇ ਤਰ੍ਹਾਂ ਉਨ੍ਹਾਂ ਨੇ ਆਪਣਾ ਬਚਾਅ ਕੀਤਾ ਅਤੇ ਉਸ ਤੋਂ ਕੁਹਾੜੀ ਖੋਹ ਲਈ। ਸੋਢੀ ਨੇ ਦੱਸਿਆ ਕਿ ਹਮਲੇ ਵਿਚ ਹਰਪ੍ਰੀਤ ਅਤੇ ਉਸ ਦੇ ਪਿਤਾ ਅਮਰਿੰਦਰ ਸਿੰਘ ਸੋਢੀ ਜ਼ਖਮੀ ਹੋ ਗਏ। ਇਸ ਮਗਰੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਪਣੇ ਜ਼ਖ਼ਮਾਂ ਦਾ ਇਲਾਜ ਕਰਵਾਇਆ ਤੇ ਇਸ ਪਿੱਛੋਂ ਥਾਣਾ ਮੁੰਡੀਆਂ ’ਚ ਸ਼ਿਕਾਇਤ ਦਰਜ ਕਰਵਾਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਭਰ 'ਚ ਕੀਤੀ ਨਾਅਰੇਬਾਜ਼ੀ, ਅਗਲੀ ਕਾਰਵਾਈ ਲਈ ਵੀ ਕੀਤੇ ਵੱਡੇ ਐਲਾਨ
NEXT STORY