ਲੁਧਿਆਣਾ (ਬੇਰੀ) : ਟਿੱਬਾ ਇਲਾਕੇ ’ਚ ਇਕ ਵਿਅਕਤੀ ਵੱਲੋਂ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਰਾਜੇਸ਼ ਕਰਮਸਰ ਕਾਲੋਨੀ ਦਾ ਰਹਿਣ ਵਾਲਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸਕੂਲਾਂ ਦੀ ਵੱਡੀ ਨਾਲਾਇਕੀ, ਬੋਰਡ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਨੇ 5ਵੀਂ ਅਤੇ 8ਵੀਂ ਦੇ ਵਿਦਿਆਰਥੀ
ਏ.ਐੱਸ.ਆਈ. ਜੀਵਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਮੁਤਾਬਕ ਰਾਜੇਸ਼ ਕੱਪੜੇ ਪ੍ਰੈੱਸ ਕਰਨ ਦਾ ਕੰਮ ਕਰਦਾ ਸੀ ਅਤੇ ਉਸ ਦੇ 3 ਬੱਚੇ ਹਨ। ਰਾਜੇਸ਼ ਲੰਬੇ ਸਮੇਂ ਤੋਂ ਬੀਮਾਰ ਸੀ, ਜਿਸ ਦਾ ਇਲਾਜ ਵੀ ਹਸਪਤਾਲ ’ਚ ਚੱਲ ਰਿਹਾ ਸੀ ਪਰ ਉਹ ਠੀਕ ਨਹੀਂ ਹੋ ਰਿਹਾ ਸੀ। ਇਸ ਕਾਰਨ ਪ੍ਰੇਸ਼ਾਨ ਹੋ ਕੇ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ 'ਚ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ''ਮੈਂ ਕਾਨੂੰਨ ਨੂੰ ਨਹੀਂ ਮੰਨਦਾ'' ਕਹਿ ਕੇ 17 ਸਾਲਾ ਮੁੰਡੇ ਦਾ ਕੀਤਾ ਵਿਆਹ, ਪਿਓ-ਦਾਦੇ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
''ਮੈਂ ਕਾਨੂੰਨ ਨੂੰ ਨਹੀਂ ਮੰਨਦਾ'' ਕਹਿ ਕੇ 17 ਸਾਲਾ ਮੁੰਡੇ ਦਾ ਕੀਤਾ ਵਿਆਹ, ਪਿਓ-ਦਾਦੇ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ
NEXT STORY