ਲੁਧਿਆਣਾ (ਰਾਮ)- ਥਾਣਾ ਮੋਤੀ ਨਗਰ ਦੀ ਪੁਲਸ ਨੇ ਫੈਕਟਰੀ ’ਚ ਦਾਖਲ ਹੋ ਕੇ ਪਿਓ ਤੇ ਭਰਾ ਨਾਲ ਕੁੱਟ-ਮਾਰ ਕਰਨ ਦੇ ਦੋਸ਼ ’ਚ ਪਰਚਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਨਾਹਰ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ ਸੋਨੀ ਪੁੱਤਰ ਬਲਦੇਵ ਨਿਵਾਸੀ ਫਗਵਾੜਾ, ਮਲਕੀਤ ਸਿੰਘ ਸੈਣੀ ਨਿਵਾਸੀ ਭਗਤ ਸਿੰਘ ਕਾਲੋਨੀ ਸ਼ੇਰਪੁਰ, ਅਮਿਤ ਕੁਮਾਰ ਨਿਵਾਸੀ ਲੁਧਿਆਣਾ ਅਤੇ ਉਨ੍ਹਾਂ ਦੇ 4-5 ਅਣਪਛਾਤੇ ਸਾਥੀਆਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਸਾਲ 2023 'ਚ BSF ਨੇ ਬਰਾਮਦ ਕੀਤੀ 442 ਕਿੱਲੋ ਹੈਰੋਇਨ, 3 ਘੁਸਪੈਠੀਆਂ ਨੂੰ ਕੀਤਾ ਢੇਰ
ਸ਼ਿਕਾਇਤਕਰਤਾ ਭਾਗ ਸਿੰਘ ਪੁੱਤਰ ਨਾਹਰ ਸਿੰਘ ਨਿਵਾਸੀ ਸੈਕਟਰ-39, ਚੰਡੀਗੜ੍ਹ ਰੋਡ ਨੇ ਦੱਸਿਆ ਕਿ 30 ਦਸੰਬਰ ਨੂੰ ਉਨ੍ਹਾਂ ਦੇ ਬੇਟੇ ਅਮਨਦੀਪ ਸਿੰਘ ਨੇ ਪ੍ਰਾਪਰਟੀ ਦੇ ਝਗੜੇ ਕਾਰਨ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਦੂਜੇ ਬੇਟੇ ਕੁਲਦੀਪ ਸਿੰਘ ਦੀ ਭਗਤ ਸਿੰਘ ਕਾਲੋਨੀ ਸਥਿਤ ਫੈਕਟਰੀ ’ਚ ਦਾਖਲ ਹੋ ਕੇ ਕੁੱਟ-ਮਾਰ ਕੀਤੀ ਅਤੇ ਸੀ.ਸੀ.ਟੀ.ਵੀ. ਕੈਮਰੇ ਵੀ ਤੋੜ ਦਿੱਤੇ। ਮੁਲਜ਼ਮ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੂਰੇ ਦੇਸ਼ ਦੇ ਕਾਰੋਬਾਰ 'ਤੇ ਦਿਖੇਗਾ ਟ੍ਰਾਂਸਪੋਰਟ ਵੱਲੋਂ ਕੀਤੇ ਚੱਕੇ ਜਾਮ ਦਾ ਅਸਰ, ਕਾਰੋਬਾਰੀਆਂ ਨੂੰ ਪੈ ਸਕਦੈ ਵੱਡਾ ਘਾਟਾ
NEXT STORY