ਜੈਤੋ (ਪਰਾਸ਼ਰ)- ਨਜ਼ਦੀਕੀ ਪਿੰਡ ਸੇਵੇਵਾਲਾ ਵਿਖੇ ਇਕ ਪਤੀ-ਪਤਨੀ ਜ਼ਮੀਨੀ ਵਿਵਾਦ ਦੇ ਚਲਦਿਆਂ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜੈਤੋ ਦੇ ਨਜ਼ਦੀਕ ਪੈਂਦੇ ਪਿੰਡ ਸੇਵੇਵਾਲਾ ਵਿਖੇ ਜ਼ਮੀਨ ਦੇ ਇੰਤਕਾਲ ਨੂੰ ਲੈ ਕੇ ਗੁਰਪ੍ਰੀਤ ਸਿੰਘ ਆਪਣੀ ਗਰਭਵਤੀ ਪਤਨੀ ਰਮਨਪ੍ਰੀਤ ਕੌਰ ਨੂੰ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ।
ਟੈਂਕੀ 'ਤੇ ਚੜ੍ਹਨ ਪਿੱਛੋਂ ਉਸ ਨੇ ਕਿਹਾ ਕਿ ਜੇਕਰ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ ਤੇਲ ਪਾ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਲਵੇਗਾ। ਇਸ ਦੀ ਜਾਣਕਾਰੀ ਮਿਲਣ 'ਤੇ ਸਿਵਲ ਤੇ ਪੁਲਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮੌਕੇ ’ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਸੜਕ ’ਤੇ ਜਾਮ ਲਾ ਦਿੱਤਾ ਤੇ ਜਾਮ ਨਾ ਖੋਲ੍ਹਣ ’ਤੇ ਅੜੇ ਰਹੇ। ਜਿਸ ਦੇ ਚਲਦਿਆਂ ਡੀ.ਐੱਸ.ਪੀ. ਜੈਤੋ ਸੁਖਦੀਪ ਸਿੰਘ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ’ਤੇ ਇਹ ਜਾਮ ਖੁਲ੍ਹਵਾ ਦਿੱਤਾ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਾਰਕ 'ਚ ਸੈਰ ਕਰਨ ਗਏ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਹੋਈ ਮੌਤ
ਥਾਣਾ ਮੁਖੀ ਰਾਜੇਸ਼ ਕੁਮਾਰ ਮੌਕੇ ’ਤੇ ਪਹੁੰਚ ਕੇ ਸਿੱਧਾ ਪਾਣੀ ਵਾਲੀ ਟੈਂਕੀ ’ਤੇ ਇਕੱਲੇ ਹੀ ਜਾ ਚੜ੍ਹੇ ਤੇ ਗੱਲਬਾਤ ਕਰਨ ਲੱਗੇ। ਜਿਸ ਤੋਂ ਬਾਅਦ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਵੀ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਸ ਦਾ ਇੰਤਕਾਲ ਦਾ ਜੋ ਵੀ ਕੰਮ ਹੈ, ਕਰ ਦਿੱਤਾ ਜਾਵੇਗਾ। ਰਾਜੇਸ਼ ਕੁਮਾਰ ਥਾਣਾ ਮੁਖੀ ਨੇ ਦੋਵੇਂ ਪਤੀ-ਪਤਨੀ ਨੂੰ ਥੱਲੇ ਉਤਾਰ ਦਿੱਤਾ। ਇਸ ਮੌਕੇ ’ਤੇ ਸਮੁੱਚਾ ਹੀ ਸਿਵਲ ਤੇ ਪੁਲਸ ਪ੍ਰਸ਼ਾਸਨ ਸਮੇਤ ਪਿੰਡ ਵਾਸੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਢਾਈ ਸਾਲਾ ਬੱਚੀ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਕਤਲ ਦੇ ਇਲਜ਼ਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਢਾਈ ਸਾਲਾ ਬੱਚੀ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਕਤਲ ਦੇ ਇਲਜ਼ਾਮ
NEXT STORY