ਬਠਿੰਡਾ,(ਸੁਖਵਿੰਦਰ)- ਨਰੂਆਣਾ ਰੋਡ ’ਤੇ ਬੀਕਾਨੇਰ ਰੇਲਵੇ ਲਾਈਨ ਨਜ਼ਦੀਕ ਇਕ ਵਿਅਕਤੀ ਨੇ ਦਰੱਖ਼ਤ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੇ ਆਪਣੇ ਸੁਸਾਇਡ ਨੋਟ ’ਚ ਆਪਣੀ ਮੌਤ ਦੇ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ। ਪੁਲਸ ਮਾਮਲੇ ’ਚ ਅਗਲੀ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਨੂੰ ਸੂਚਨਾ ਮਿਲੀ ਸੀ ਕਿ ਬੀਕਾਨੇਰ ਰੇਲਵੇ ਲਾਈਨ ਨਜ਼ਦੀਕ ਇਕ ਵਿਅਕਤੀ ਨੇ ਫਾਹ ਲੈ ਲਿਆ। ਸੂਚਨਾ ਮਿਲਣ ’ਤੇ ਸਹਾਰਾ ਵਰਕਰ ਅਤੇ ਜੀ. ਆਰ. ਪੀ. ਦੇ ਅਧਿਕਾਰੀ ਮੌਕੇ ’ਤੇ ਪਹੁੰਚੇ । ਪੁਲਸ ਦੀ ਪੜਤਾਲ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਦਰੱਖ਼ਤ ਤੋਂ ਹੇਠਾਂ ਉਤਾਰਿਆ। ਮ੍ਰਿਤਕ ਕੋਲ ਇਕ ਸੁਸਾਇਡ ਨੋਟ ਵੀ ਪੁਲਸ ਨੇ ਬਰਾਮਦ ਕੀਤਾ, ਜਿਸ ’ਚ ਮ੍ਰਿਤਕ ਨੇ ਆਪਣੀ ਮੌਤ ਦੇ ਲਈ ਖੁਦ ਨੂੰ ਜ਼ਿੰਮੇਵਾਰ ਠਹਿਰਾਇਆ ਪਰ ਕਿਸੇ ਕਾਰਨ ਦਾ ਖੁਲਾਸਾ ਨਹੀਂ ਕੀਤਾ। ਸੁਸਾਇਡ ਨੋਟ ਨਾਲ ਹੀ ਮ੍ਰਿਤਕ ਦੀ ਸਨਾਖਤ ਰਮੇਸ਼ ਕੁਮਾਰ 48 ਪੁੱਤਰ ਮਦਨ ਲਾਲ ਵਾਸੀ ਅਮਰਪੁਰਾ ਬਸਤੀ ਵਜੋਂ ਹੋਈ। ਮ੍ਰਿਤਕ ਨੇ ਸੁਸਾਇਡ ਨੋਟ ’ਚ ਆਪਣੇ ਸਰੀਰ ਦੇ ਅੰਗ ਦਾਨ ਕਰਨ ਦੀ ਇੱਛਾ ਵੀ ਜਤਾਈ ਹੈ। ਸਹਾਰਾ ਵਰਕਰਾਂ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ। ਇਧਰ, ਮਾਡਲ ਟਾਊਨ ਗੁਰਦੁਆਰਾ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਮੋਟਰਸਾਈਕਲ ਸਵਾਰ ਨਿਰੰਜਨ ਸਿੰਘ ਵਾਸੀ ਧੋਬੀਆਣਾ ਜ਼ਖਮੀ ਹੋ ਗਿਆ ਜਿਸ ਨੂੰ ਸਹਾਰਾ ਵਲੋਂ ਹਸਪਤਾਲ ਪਹੁੰਚਾਇਆ।
'ਅਕਾਲੀ ਦਲ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਨਾਲ ਕੋਈ ਛੇੜਛਾੜ ਨਹੀਂ ਹੋਣ ਦੇਵੇਗਾ'
NEXT STORY