ਚੰਡੀਗੜ੍ਹ (ਸੁਸ਼ੀਲ)- ਅਰੋਮਾ ਲਾਈਟ ਪੁਆਇੰਟ ਨੇੜੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ ਜ਼ਖ਼ਮੀ ਹੋਏ 55 ਸਾਲਾ ਹੋਰੀਲਾਲ ਦੀ ਪੀ. ਜੀ. ਆਈ. ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਪੰਜ ਦਿਨ ਤੱਕ ਆਪਣੀ ਜ਼ਿੰਦਗੀ ਦੀ ਲੜਾਈ ਲੜਦਾ ਰਿਹਾ। ਉਸ ਦੇ ਸਿਰ ’ਤੇ ਸੱਟ ਲੱਗੀ ਸੀ। ਸੈਕਟਰ 17 ਥਾਣੇ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਲਾਪਰਵਾਹੀ ਅਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਧਨਾਸ ਦੀ ਰਹਿਣ ਵਾਲੀ ਗੀਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 13 ਸਤੰਬਰ ਨੂੰ ਪਿਤਾ ਕਿਸੇ ਕੰਮ ਲਈ ਸੈਕਟਰ-22 ਗਏ ਹੋਏ ਸਨ। ਅਰੋਮਾ ਲਾਈਟ ਪੁਆਇੰਟ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਪਿਤਾ ਨੂੰ ਟੱਕਰ ਮਾਰ ਦਿੱਤੀ। ਪਿਤਾ ਨੂੰ ਆਟੋ ਰਾਹੀਂ ਸੈਕਟਰ-16 ਦੇ ਜਨਰਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ’ਤੇ ਪਿਤਾ ਹੋਰੀਲਾਲ ਨੂੰ ਪੀ. ਜੀ. ਆਈ. ਰੈਫਰ ਕੀਤਾ ਗਿਆ। 18 ਸਤੰਬਰ ਨੂੰ ਇਲਾਜ ਦੌਰਾਨ ਹੋਰੀਲਾਲ ਦੀ ਮੌਤ ਹੋ ਗਈ ਸੀ। ਪੁਲਸ ਮੁਲਜ਼ਮ ਡਰਾਈਵਰ ਦੀ ਭਾਲ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੁੱਤ ਦਾ ਚੈਕਅੱਪ ਕਰਵਾਉਣ ਜਾ ਰਿਹਾ ਸੀ ਪਿਓ, ਰਾਹ 'ਚ ਵਾਪਰ ਗਿਆ ਭਾਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
NEXT STORY