ਅਬੋਹਰ (ਸੁਨੀਲ)- ਅਬੋਹਰ-ਫਾਜ਼ਿਲਕਾ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਪਿੰਡ ਘੱਲੂ ਨੇੜੇ ਕੱਸੀ ਨੰਬਰ 13 'ਚੋਂ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ, ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਖੂਈਖੇੜਾ ਪੁਲਸ ਦੀ ਸਹਾਇਤਾ ਨਾਲ ਲਾਸ਼ ਨੂੰ ਬਾਹਰ ਕੱਢ ਕੇ ਫਾਜ਼ਿਲਕਾ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਈ।
ਜਾਣਕਾਰੀ ਮੁਤਾਬਕ ਸਮਿਤੀ ਦੇ ਮੁੱਖ ਸੇਵਾਦਾਰ ਰਾਜੂ ਚਰਾਇਆ ਨੂੰ ਇਕ ਰਾਹਗੀਰ ਨੇ ਸੂਚਿਤ ਕੀਤਾ ਕਿ ਪਿੰਡ ਘੱਲੂ ਨੇੜੇ ਕੱਸੀ ਵਿੱਚੋਂ ਇਕ ਲਾਸ਼ ਵਿਖਾਈ ਦੇ ਰਹੀ ਹੈ। ਸੂਚਨਾ ਮਿਲਣ 'ਤੇ ਕਮੇਟੀ ਮੈਂਬਰ ਸੋਨੂੰ ਗਰੋਵਰ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਖੂਈਖੇੜਾ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਜਾਣਕਾਰੀ ਮਿਲਣ 'ਤੇ ਹੌਲਦਾਰ ਅੰਗਰੇਜ ਕੁਮਾਰ ਪੁਲਸ ਪਾਰਟੀ ਨਾਲ ਪਹੁੰਚੇ। ਪੁਲਸ ਅਤੇ ਕਮੇਟੀ ਮੈਂਬਰਾਂ ਨੇ ਸਾਂਝੀ ਕਾਰਵਾਈ ਕਰਦੇ ਲਾਸ਼ ਨੂੰ ਕੱਸੀ ਵਿੱਚੋਂ ਬਾਹਰ ਕੱਢਿਆ। ਬਾਅਦ 'ਚ ਨੇੜਲੇ ਵਸਨੀਕਾਂ ਤੋਂ ਲਾਸ਼ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਸ ਮੁਤਾਬਕ ਮ੍ਰਿਤਕ ਦੀ ਉਮਰ ਲਗਭਗ 35 ਸਾਲ ਜਾਪਦੀ ਹੈ। ਉਸ ਨੇ ਕੁੜਤਾ-ਪਜਾਮਾ ਪਾਇਆ ਹੋਇਆ ਹੈ। ਮੁੱਢਲੇ ਅੰਦਾਜ਼ੇ ਤੋਂ ਪਤਾ ਲੱਗਦਾ ਹੈ ਕਿ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ ਗਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ
NEXT STORY