ਦੋਰਾਹਾ, (ਗੁਰਮੀਤ ਕੌਰ)— ਦੋਰਾਹਾ ਨੇੜਲੇ ਪਿੰਡ ਬੇਗੋਵਾਲ 'ਚ ਇਕ ਵਿਅਕਤੀ ਦੀ ਉਸ ਸਮੇਂ ਅਚਾਨਕ ਤਬੀਅਤ ਵਿਗੜ ਗਈ, ਜਦੋਂ ਉਸ ਨੇ ਡਿਪ੍ਰੈਸ਼ਨ ਦੀ ਦਵਾਈ ਖਾਧੀ ਤੇ ਉਸ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ (56) ਪੁੱਤਰ ਅਮਰ ਸਿੰਘ ਵਾਸੀ ਪਿੰਡ ਬੇਗੋਵਾਲ ਥਾਣਾ ਦੋਰਾਹਾ ਵਜੋਂ ਹੋਈ ਹੈ। ਏ. ਐੱਸ. ਆਈ. ਮਹਿੰਦਰਪਾਲ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਦੇਵ ਸਿੰਘ ਦੇ ਲੜਕੇ ਅਮਰਿੰਦਰ ਸਿੰਘ ਨੇ ਪੁਲਸ ਪਾਸ ਦਰਜ ਕਰਵਾਏ ਆਪਣੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਪਿਤਾ ਅਕਸਰ ਡਿਪ੍ਰੈਸ਼ਨ 'ਚ ਰਹਿੰਦਾ ਸੀ। ਬੁੱਧਵਾਰ ਸਵੇਰੇ ਜਦੋਂ ਉਸ ਦੇ ਪਿਤਾ ਨੇ ਡਿਪ੍ਰੈਸ਼ਨ ਦੀ ਦਵਾਈ ਖਾਧੀ ਤਾਂ ਅਚਾਨਕ ਉਸ ਦੀ ਹਾਲਤ ਖਰਾਬ ਹੋ ਗਈ। ਜਿਸ ਨੂੰ ਇਲਾਜ ਲਈ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਡੀ. ਐੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਅਧੀਨ ਉਸਦੇ ਪਿਤਾ ਦੀ ਮੌਤ ਹੋ ਗਈ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ
NEXT STORY