ਮੋਗਾ, (ਅਜ਼ਾਦ)— ਮੋਗਾ ਦੇ ਨੇੜਲੇ ਪਿੰਡ ਕੋਕਰੀ ਕਲਾਂ ਕੋਲ ਇਕ ਟਰੈਕਟਰ-ਟਰਾਲੀ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੋਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਜਸਵੀਰ ਸਿੰਘ (29) ਨਿਵਾਸੀ ਪਿੰਡ ਦਾਤਾ ਵਜੋਂ ਹੋਏ ਹੈ ਅਤੇ ਉਸ ਦੇ ਇਕ ਛੋਟੀ ਬੱਚੀ ਵੀ ਹੈ । ਉਸਦਾ ਸਾਥੀ ਦਿਲਸ਼ਾਦ ਅਖ਼ਤਰ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕੀਤਾ ਗਿਆ ਹੈ।
ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੋਹਣ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਤੇ ਉਸਦਾ ਦੋਸਤ ਦਿਲਸ਼ਾਦ ਅਖ਼ਤਰ ਮਿਹਨਤ ਮਜਦੂਰੀ ਦਾ ਕੰਮ ਕਰਦੇ ਸਨ। ਐਤਵਾਰ ਜਦ ਉਹ ਆਪਣੇ ਮੋਟਰਸਾਈਕਲ 'ਤੇ ਪਿੰਡ ਦਾਤਾ ਜਾ ਰਹੇ ਸੀ ਤਾਂ ਪਿੰਡ ਕੋਕਰੀ ਕਲਾਂ ਕੋਲ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਸੜਕ 'ਤੇ ਖੜੀ ਟਰੈਕਟਰ-ਟਰਾਲੀ ਨਾਲ ਜਾ ਟਕਰਾਇਆ। ਇਸ ਹਾਦਸੇ 'ਚ ਜਸਵੀਰ ਸਿੰਘ ਦੀ ਘਟਨਾਂ ਸਥਾਨ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਭਰਾ ਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰਨ ਉਪਰੰਤ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਪਰ ਚਾਲਕ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਟਰੈਕਟਰ 'ਤੇ ਨੰਬਰ ਪਲੈਟ ਨਾ ਹੋਣ ਕਾਰਨ ਮਾਲਕ ਦੀ ਪਛਾਣ ਕਰਨ 'ਚ ਮੁਸ਼ਕਲ ਆ ਰਹੀ ਹੈ ਪਰ ਜਲਦ ਹੀ ਟਰੈਕਟਰ ਮਾਲਕ ਤੇ ਚਾਲਕ ਦਾ ਪਤਾ ਲੱਗ ਸਕੇਗਾ। ਜਸਵੀਰ ਸਿੰਘ ਦੀ ਲਾਸ਼ ਨੂੰ ਐਤਵਾਰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਪਿੰਡ ਆਲਮਪੁਰ ਮੰਦਰਾਂ ਦੇ ਸਰਕਾਰੀ ਸਕੂਲ ਵਿਖੇ ਕਰਵਾਇਆ ਗਿਆ ਸੈਮੀਨਾਰ
NEXT STORY