ਸੰਗਤ ਮੰਡੀ, (ਮਨਜੀਤ)— ਪਿੰਡ ਕੋਟਗੁਰੂ ਤੋਂ ਮੁਹਾਲਾਂ ਨੂੰ ਜਾਂਦੀ ਲਿੰਕ ਰੋਡ 'ਤੇ ਛੋਟਾ ਹਾਥੀ 'ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੁਖਪਾਲ ਰਾਮ ਪੁੱਤਰ ਮਹਿੰਦਰ ਰਾਮ ਵਾਸੀ ਪਥਰਾਲਾ ਨੇ ਹਰਿਆਣਾ ਨੰਬਰੀ ਨਾਮੂਲਮ ਹਾਥੀ ਚਾਲਕ ਵਿਰੁੱਧ ਸ਼ਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨੀਂ ਉਸ ਦਾ ਪਿਤਾ ਮਹਿੰਦਰ ਰਾਮ ਪਿੰਡ ਕੋਟਗੁਰੂ ਤੋਂ ਮੁਹਾਲਾਂ ਨੂੰ ਜਾਂਦੀ ਲਿੰਕ ਰੋਡ 'ਤੇ ਕਿਸੇ ਕੰਮ ਲਈ ਮੋਟਰਸਾਈਕਲ 'ਤੇ ਜਾ ਰਿਹਾ ਸੀ। ਛੋਟਾ ਹਾਥੀ ਚਾਲਕ ਵੱਲੋਂ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ ਜਿਸ ਦੌਰਾਨ ਉਸ ਦੇ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਨਾਮੂਲਮ ਹਾਥੀ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ 19 ਫਰਵਰੀ ਤੱਕ ਮੁਲਤਵੀ
NEXT STORY