ਲੁਧਿਆਣਾ (ਰਾਜ)- ਲੁਧਿਆਣਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੇਲਵੇ ਟਰੈਕ ਪਾਰ ਕਰਦੇ ਸਮੇਂ ਨੌਜਵਾਨ ਟਰੇਨ ਦੀ ਲਪੇਟ ’ਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਜੀ.ਆਰ.ਪੀ. ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ।
ਜੀ.ਆਰ.ਪੀ ਦੇ ਏ.ਐੱਸ.ਆਈ. ਰਮੇਸ਼ ਕੁਮਾਰ ਨੇ ਦੱਸਿਆ ਕਿ ਮੰਜੂ ਸਿਨੇਮਾ ਨੇੜੇ ਇਕ ਨੌਜਵਾਨ ਨੂੰ ਟਰੇਨ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਨੇੜੇ ਦੇ ਲੋਕਾਂ ਨੇ ਦੱਸਿਆ ਕਿ ਉਹ ਰੇਲਵੇ ਟਰੈਕ ਪਾਰ ਕਰਨ ਦੀ ਕੋਸ਼ਿਸ਼ ’ਚ ਸੀ। ਇਸ ਦੌਰਾਨ ਟਰੇਨ ਆ ਗਈ ਅਤੇ ਨੌਜਵਾਨ ਟਰੇਨ ਨਾਲ ਕੱਟ ਗਿਆ।
ਹਾਲਾਂਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਸ ਦੀ ਉਮਰ ਲਗਭਗ 25 ਤੋਂ 30 ਸਾਲ ਦੇ ਵਿਚਕਾਰ ਜਾਪਦੀ ਹੈ। ਉਸ ਦੇ ਕੱਪੜਿਆਂ ’ਚੋਂ ਕੋਈ ਇਸ ਤਰ੍ਹਾਂ ਦਾ ਦਸਤਾਵੇਜ਼ ਵੀ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ।
ਇਹ ਵੀ ਪੜ੍ਹੋ- 'ਜਗ ਬਾਣੀ' 'ਚ ਲੱਗੀ ਖ਼ਬਰ ਦਾ ਅਸਰ- ਤਸਵੀਰ ਹੋਈ ਵਾਇਰਲ ਤਾਂ ਚੋਰ ਨੇ ਚੋਰੀ ਕੀਤੀ ਐਕਟਿਵਾ ਖ਼ੁਦ ਛੱਡੀ ਵਾਪਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਿਫ਼ਟ ਦੇਣਾ ਪੈ ਗਿਆ ਮਹਿੰਗਾ, ਨਾਲ ਬੈਠ ਢਾਬੇ 'ਤੇ ਖਾਧਾ ਖਾਣਾ ਤੇ ਫ਼ਿਰ ਕਰ'ਤਾ ਡਰਾਈਵਰ ਦਾ ਕਤਲ
NEXT STORY