ਬੁਢਲਾਡਾ (ਬਾਂਸਲ) - ਸਥਾਨਕ ਸ਼ਹਿਰ ਦੇ ਨਜ਼ਦੀਕ ਬੁਢਲਾਡਾ ਬਰੇਟਾ ਰੋਡ ’ਤੇ ਕ੍ਰਿਸ਼ਨਾ ਕਾਲਜ ਦੇ ਨਜ਼ਦੀਕ ਇਕ ਤੇਜ਼ ਰਫਤਾਰ ਟਰੈਕਟਰ-ਟਰਾਲੀ ਵੱਲੋਂ ਮੋਟਰ ਸਾਈਕਲ ਸਵਾਰ ਨੂੰ ਦਰੜਨ ਦਾ ਸਮਾਚਾਰ ਮਿਲਿਆ ਹੈ। ਜਿਸ ਦੀ ਮੌਕੇ ’ਤੇ ਮੌਤ ਹੋ ਗਈ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜੋਗਿੰਦਰ ਕੁਮਾਰ ਜੋਸ਼ੀ ਨਾਂ ਦਾ ਵਿਅਕਤੀ ਆਪਣੇ ਵਪਾਰਕ ਧੰਦੇ ਕਰ ਕੇ ਬੁਢਲਾਡਾ ਤੋਂ ਜਾਖਲ ਨੂੰ ਮੋਟਰਸਾਈਕਲ ਰਾਹੀਂ ਆ ਰਿਹਾ ਸੀ ਤਾਂ ਕ੍ਰਿਸ਼ਨਾ ਕਾਲਜ ਰੱਲੀ ਦੇ ਨਜ਼ਦੀਕ ਤੇਜ਼ ਰਫਤਾਰ ਆ ਰਹੀ ਟਰੈਕਟਰ-ਟਰਾਲੀ ਨੇ ਉਸਨੂੰ ਲਪੇਟ ’ਚ ਲੈ ਲਿਆ, ਜਿਸ ’ਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ। ਜੋਸ਼ੀ ਸਮਾਜ ਸੇਵੀ ਸੰਸਥਾ ਦਾ ਮੈਂਬਰ ਸੀ, ਜੋ ਹਮੇਸ਼ਾ ਸਮਾਜਸੇਵੀ ਕੰਮਾਂ ਵਿਚ ਮੋਹਰੀ ਰੋਲ ਅਦਾ ਕਰਦਾ ਸੀ। ਰਾਹਗੀਰਾਂ ਵੱਲੋਂ ਜੋਗਿੰਦਰ ਕੁਮਾਰ ਦੀ ਲਾਸ਼ ਨੂੰ ਸਿਵਲ ਹਸਪਤਾਲ ਬੁਢਲਾਡਾ ਵਿਖੇ ਲਿਆਂਦਾ ਗਿਆ। ਜਿੱਥੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਚੋਰੀ ਕਾਂਡ 'ਚ ਵੱਡਾ ਖੁਲਾਸਾ: ਨਿਕਲੀ ਨਕਲੀ ਪੁਲਸ ਵੱਲੋਂ ਬਰਾਮਦ ਕੀਤੀ ਚਾਂਦੀ, ਹੁਣ ਜਿਊਲਰ ਹੀ...
NEXT STORY