ਅਬੋਹਰ (ਸੁਨੀਲ)- ਨੇੜਲੇ ਪਿੰਡ ਰਾਜਪੁਰਾ ਵਾਸੀ ਇਕ ਨੌਜਵਾਨ ਦੀ ਬੀਤੇ ਦਿਨ ਦੁਪਹਿਰ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਉਸ ਦੀ ਲਾਸ਼ ਉਸ ਦੇ ਘਰ 'ਚ ਫਾਹੇ ਨਾਲ ਲਟਕਦੀ ਮਿਲੀ। ਹਸਪਤਾਲ ਦੇ ਡਾਕਟਰਾਂ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖ ਦਿੱਤਾ ਗਿਆ। ਜਿੱਥੇ ਅੱਜ ਸਬੰਧਤ ਥਾਣੇ ਦੀ ਪੁਲਸ ਨੇ ਢੁੱਕਵੀਂ ਕਾਰਵਾਈ ਕਰਦੇ ਹੋਏ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਉਸ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼
ਪ੍ਰਾਪਤ ਜਾਣਕਾਰੀ ਮੁਤਾਬਕ ਲਗਭਗ 19 ਸਾਲਾ ਵਿਸ਼ਾਲ ਪੁੱਤਰ ਰਾਜ ਪਾਲ ਜਿਹੜਾ ਕਿ ਤਿੰਨ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ ਅਤੇ ਦਿਹਾੜੀ ਮਜ਼ਦੂਰੀ ਕਰਦਾ ਸੀ। ਉਸ ਦੇ ਪਰਿਵਾਰ ਨੇ ਦੱਸਿਆ ਕਿ ਕੱਲ੍ਹ ਸਵੇਰੇ ਸਾਰੇ ਪਰਿਵਾਰਕ ਮੈਂਬਰ ਕੰਮ ’ਤੇ ਗਏ ਹੋਏ ਸਨ, ਜਦਕਿ ਵਿਸ਼ਾਲ ਘਰ ਵਿੱਚ ਇਕੱਲਾ ਸੀ। ਸਵੇਰੇ 10 ਵਜੇ ਦੇ ਕਰੀਬ ਕਿਸੇ ਨੇ ਉਸ ਨੂੰ ਆਪਣੇ ਘਰ 'ਚ ਫਾਹੇ ਨਾਲ ਲਟਕਦਾ ਵੇਖਿਆ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ।
ਉਸ ਦੇ ਪਰਿਵਾਰ ਵਾਲੇ ਮੌਕੇ ’ਤੇ ਪਹੁੰਚੇ ਅਤੇ ਉਸ ਨੂੰ ਫਾਹੇ ਤੋਂ ਹੇਠਾਂ ਉਤਾਰ ਕੇ ਹਸਪਤਾਲ ਲੈ ਆਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਉਸ ਦੀ ਲਾਸ਼ ਮੁਰਦਾਘਰ ਵਿੱਚ ਰੱਖ ਦਿੱਤੀ। ਅੱਜ ਥਾਣਾ ਬਹਾਵਵਾਲਾ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ
NEXT STORY