ਲੁਧਿਆਣਾ (ਰਾਜ)- ਟਿੱਬਾ ਰੋਡ ਵਿਖੇ ਕੂੜੇ ਦੇ ਡੰਪ ਵਿਚੋਂ ਇਕ ਨੌਜਵਾਨ ਕਟਾਰੀਆ ਦੀ ਲਾਸ਼ ਬਰਾਮਦ ਹੋਈ, ਜਿਸ ਦੇ ਮਾਮਲੇ ਵਿਚ ਪੁਲਸ ਨੇ ਉਸ ਦੇ ਹੀ ਦੋਸਤਾਂ ’ਤੇ ਗੈਰ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮ ਖੁਸ਼ਹਾਲ ਉਰਫ ਬੱਬਲੂ, ਪ੍ਰਿੰਸ ਸ਼ਰਮਾ ਅਤੇ ਸ਼ੰਕਰ ਹਨ। ਪੁਲਸ ਨੇ ਇਨ੍ਹਾਂ 'ਚੋਂ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਜਾਣਕਾਰੀ ਦਿੰਦੇ ਐੱਸ.ਐੱਚ.ਓ. ਭਗਤਵੀਰ ਸਿੰਘ ਨੇ ਦੱਸਿਆ ਕਿ 14 ਜੁਲਾਈ ਨੂੰ ਟਿੱਬਾ ਰੋਡ ਵਿਖੇ ਕੂੜੇ ਦੇ ਡੰਪ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਸੀ। ਪੁਲਸ ਜਾਂਚ ਵਿਚ ਪਤਾ ਲੱਗਾ ਸੀ ਕਿ ਉਸ ਨੂੰ ਐਕਟਿਵਾ ’ਤੇ ਕੁਝ ਨੌਜਵਾਨ ਛੱਡ ਕੇ ਗਏ ਸਨ। ਇਸ ‘ਤੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਕਟਾਰੀਆ ਹੈ।
ਇਹ ਵੀ ਪੜ੍ਹੋ- ਮੁੰਡੇ ਨੂੰ 'ਲਵ ਮੈਰਿਜ' ਕਰਵਾਉਣੀ ਪਈ ਮਹਿੰਗੀ, ਕੁੜੀ ਦੇ ਪਰਿਵਾਰ ਵਾਲਿਆਂ ਨੇ ਪੈਟਰੋਲ ਪਾ ਕੇ ਫੂਕ'ਤਾ ਘਰ ਦਾ ਸਾਮਾਨ
ਜਾਂਚ ਵਿਚ ਪੁਲਸ ਨੂੰ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਵੀ ਮਿਲੀ ਸੀ, ਜਿਸ ਵਿਚ ਦੋ ਨੌਜਵਾਨ ਉਸ ਨੂੰ ਐਕਟਿਵਾ ’ਤੇ ਬਿਠਾ ਕੇ ਲਿਆਏ ਤੇ ਡੰਪ ’ਤੇ ਸੁੱਟ ਕੇ ਫਰਾਰ ਹੋ ਗਏ। ਪੁਲਸ ਨੇ ਮੁਲਜ਼ਮਾਂ ਦਾ ਪਤਾ ਕਰ ਕੇ ਉਨ੍ਹਾਂ ਨੂੰ ਫੜ ਲਿਆ। ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਪੁਲਸ ਨੂੰ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਹੀ ਉਨ੍ਹਾਂ ਦੀ ਮ੍ਰਿਤਕ ਦੇ ਨਾਲ ਦੋਸਤੀ ਹੋਈ ਸੀ।
ਉਹ 13 ਜੁਲਾਈ ਦੀ ਰਾਤ ਨੂੰ ਇਕੱਠੇ ਹੋਏ ਸਨ ਤੇ ਸਾਰਿਆਂ ਨੇ ਸ਼ਰਾਬ ਪੀਤੀ ਸੀ। ਜ਼ਿਆਦਾ ਸ਼ਰਾਬ ਪੀਣ ਕਾਰਨ ਕਟਾਰੀਆ ਦੀ ਸਿਹਤ ਖਰਾਬ ਹੋਣ ਲੱਗੀ। ਉਸ ਨੇ ਬੇਹੋਸ਼ ਹੋਣ ਤੋਂ ਪਹਿਲਾਂ ਡਾਕਟਰ ਦੇ ਕੋਲ ਲਿਜਾਣ ਲਈ ਕਿਹਾ ਪਰ ਉਸ ਨੂੰ ਡਾਕਟਰ ਕੋਲ ਲਿਜਾਣ ਦੀ ਬਜਾਏ ਉਲਟਾ ਕੂੜੇ ਦੇ ਡੰਪ ਵਿਚ ਛੱਡ ਕੇ ਫਰਾਰ ਹੋ ਗਏ ਸਨ ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹ ਹੋਣਗੇ ਪੰਜਾਬ ਦੇ ਨਵੇਂ ਰਾਜਪਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
DIG ਦੀ DP ਲੱਗੀ ਫੋਟੋ ਨਾਲ ਕਾਰੋਬਾਰੀ ਨੂੰ ਪਾਕਿਸਤਾਨੀ ਨੰਬਰ ਤੋਂ ਆਈ ਕਾਲ, ਬੇਟੇ ਨੂੰ ਛੱਡਣ ਬਦਲੇ ਮੰਗੀ ਫਿਰੌਤੀ
NEXT STORY