ਲੁਧਿਆਣਾ (ਰਾਜ)- ਇਕ ਫੈਕਟਰੀ 'ਚ ਸੀਸੀਟੀਵੀ ਕੈਮਰੇ ਠੀਕ ਕਰ ਰਹੇ ਵਿਅਕਤੀ ਨਾਲ ਜਾਨਲੇਵਾ ਹਾਦਸਾ ਹੋ ਗਿਆ, ਜਦੋਂ ਕੰਮ ਕਰਦੇ ਸਮੇਂ ਉਸ ਦਾ ਪੈਰ ਤਿਲਕ ਗਿਆ ਤੇ ਉਹ ਛੱਤ ਤੋਂ ਥੱਲੇ ਡਿੱਗ ਗਿਆ। ਉਚਾਈ ਤੋਂ ਡਿਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ ਵਾਸੀ ਸ਼ਿਮਾਲਾਪੁਰੀ ਵਜੋਂ ਹੋਈ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿੱਚ ਰਖਵਾ ਦਿੱਤੀ ਹੈ।
ਇਹ ਵੀ ਪੜ੍ਹੋ- ਜਾਂਦਾ ਸਾਲ ਵਿਛਾ ਗਿਆ ਘਰ 'ਚ ਸੱਥਰ, ਇੱਕੋ ਪਰਿਵਾਰ ਦੇ 5 ਜੀਆਂ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਤਵਿੰਦਰ ਸਿੰਘ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਕਰਦਾ ਸੀ। ਉਹ ਇਕ ਫੈਕਟਰੀ ਵਿੱਚ ਸੀ.ਸੀ.ਟੀ.ਵੀ. ਕੈਮਰੇ ਠੀਕ ਕਰਨ ਲਈ ਛੱਤ ‘ਤੇ ਚੜ੍ਹਿਆ ਸੀ। ਇਸ ਦੌਰਾਨ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਛੱਤ ਤੋਂ ਥੱਲੇ ਡਿੱਗ ਗਿਆ। ਉਸ ਨੂੰ ਕਾਫੀ ਸੱਟਾਂ ਲੱਗੀਆਂ ਜਿਸ ’ਤੇ ਉਸ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਟੈਂਕਰ ਚਾਲਕ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਟੱਕਰ, ਪਿਛਲੇ ਟਾਇਰ ਹੇਠਾਂ ਆਉਣ ਕਾਰਨ ਹੋਈ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੈਂਕਰ ਚਾਲਕ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਟੱਕਰ, ਪਿਛਲੇ ਟਾਇਰ ਹੇਠਾਂ ਆਉਣ ਕਾਰਨ ਹੋਈ ਮੌਤ
NEXT STORY