ਸਮਾਣਾ(ਦਰਦ, ਅਸ਼ੋਕ)- ਇੰਸਟਾਗ੍ਰਾਮ ਆਈ. ਡੀ. ’ਤੇ ਹਥਿਆਰਾਂ ਸਮੇਤ ਫੋਟੋਆਂ ਅਤੇ ਵੀਡੀਓਜ਼ ਪਾ ਕੇ ਆਮ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਸਦਰ ਪੁਲਸ ਨੇ ਬਲਵਿੰਦਰ ਸਿੰਘ ਨਿਵਾਸੀ ਪਿੰਡ ਕੁਲਾਰਾਂ ਖਿਲਾਫ ਭਾਰਤੀ ਨਿਆਂ ਸੰਹਿਤਾ ਅਤੇ ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ
ਸਦਰ ਪੁਲਸ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਦੋਦੜਾ ਵਿਖੇ ਮੌਜੂਦ ਸਨ। ਉਸ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਆਪਣੀ ਇੰਸਟਾਗ੍ਰਾਮ ਆਈ. ਡੀ. ’ਤੇ ਹਥਿਆਰਾਂ ਨਾਲ ਲੈਸ ਫੋਟੋਆਂ/ਵੀਡੀਓਜ਼ ਪਾ ਕੇ ਲੋਕਾਂ ’ਚ ਡਰ ਦਾ ਮਾਹੌਲ ਬਣਾ ਰਿਹਾ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਰਿਹਾ ਹੈ। ਪੁਲਸ ਅਧਿਕਾਰੀ ਅਨੁਸਾਰ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਨਾਲ-ਨਾਲ ਮੁਲਜ਼ਮ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੁਖਬੀਰ ਬਾਦਲ ਵੱਲੋਂ ਤਰਨਜੋਤ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ, ਕਿਹਾ- 'ਸਰਕਾਰ ਪੂਰੀ ਤਰ੍ਹਾਂ ਅਸਫ਼ਲ'
NEXT STORY