ਖਰੜ (ਰਣਬੀਰ) : ਇਕ ਪਿੰਡ ਦੇ ਨੌਜਵਾਨ ਵੱਲੋਂ ਆਪਣੀ ਹੀ ਜਾਣਕਾਰ ਦੀ 14 ਸਾਲਾ ਨਾਬਾਲਗ ਧੀ ਨਾਲ ਕਰੀਬ 4 ਮਹੀਨੇ ਤੱਕ ਲਗਾਤਾਰ ਜ਼ਬਰ-ਜ਼ਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ’ਚ ਖਰੜ ਸਿਟੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਪਵਨ ਨਾਂ ਦੇ ਨੌਜਵਾਨ ਖ਼ਿਲਾਫ਼ ਧਾਰਾ 376 ਤੇ ਪਾਸਕੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਡਾਕਟਰਾਂ ਨੇ ਦੱਸਿਆ ਕਿ ਉਹ 3 ਮਹੀਨੇ ਤੋਂ ਗਰਭਵਤੀ ਹੈ। ਇਸ ਤੋਂ ਬਾਅਦ ਉਸ ਨੇ ਪੁਲਸ ’ਚ ਸ਼ਿਕਾਇਤ ਦਿੱਤੀ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖਰੜ ਅਦਾਲਤ ’ਚ ਪੇਸ਼ ਕੀਤੇ ਜਾਣ ਤੋਂ ਬਾਅਦ ਉਸ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ 'ਚ ਸ਼ੱਕ ਕਾਰਨ ਪ੍ਰੇਮੀ ਕਰਨ ਲੱਗਿਆ ਸੀ ਖ਼ੁਦਕੁਸ਼ੀ, ਫ਼ਿਰ ਹੋਟਲ 'ਚ ਸੱਦ ਪ੍ਰੇਮਿਕਾ ਨੂੰ ਦਿੱਤੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
SKM ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ, MSP 'ਤੇ ਝੂਠ ਫੈਲਾਉਣ ਲਈ ਕੀਤੀ ਨਿੰਦਾ
NEXT STORY