ਕੋਟਕਪੂਰਾ (ਨਰਿੰਦਰ)-ਸਥਾਨਕ ਸ਼ਹਿਰ ’ਚ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਪੱਛਮੀ ਬੰਗਾਲ ਦੇ ਰਹਿਣ ਵਾਲੇ ਮਹਿਰਾਜ ਉਦੀਨ (48) ਵਜੋਂ ਹੋਈ ਹੈ ਅਤੇ ਇਸ ਮਾਮਲੇ ਵਿੱਚ ਸੂਚਨਾ ਤੋਂ ਬਾਅਦ ਥਾਣਾ ਸਿਟੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਦੀ ਡਿਊਟੀ ਦਾ ਬਦਲਿਆ ਸਮਾਂ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
ਜਾਣਕਾਰੀ ਮੁਤਾਬਕ ਮਹਿਰਾਜ ਉਦੀਨ ਆਪਣੇ ਪਰਿਵਾਰ ਸਮੇਤ ਕੋਟਕਪੂਰਾ ਦੇ ਮੇਨ ਬਾਜ਼ਾਰ ਵਿੱਚ ਇੱਕ ਘਰ ’ਚ ਕਿਰਾਏ ’ਤੇ ਰਹਿੰਦਾ ਸੀ ਅਤੇ ਇਸ ਘਰ ਵਿੱਚ ਹੀ ਸੋਨੇ ਚਾਂਦੀ ਦੇ ਗਹਿਣੇ ਬਣਾਉਣ ਦਾ ਕੰਮ ਕਰਦਾ ਸੀ। ਕੁੱਝ ਦਿਨ ਪਹਿਲਾਂ ਹੀ ਉਹ ਆਪਣੀ ਘਰਵਾਲੀ ਅਤੇ ਬੱਚਿਆਂ ਨੂੰ ਪੱਛਮੀ ਬੰਗਾਲ ਛੱਡ ਕੇ ਆਇਆ ਸੀ ਅਤੇ ਅੱਜ ਸਵੇਰੇ ਉਸ ਦੀ ਲਾਸ਼ ਘਰ ਵਿੱਚ ਛੱਤ ’ਤੇ ਲਟਕਦੀ ਹੋਈ ਵੇਖੀ ਗਈ। ਸੂਚਨਾ ਤੋਂ ਬਾਅਦ ਥਾਣਾ ਸਿਟੀ ਦੇ ਐੱਸ. ਐੱਚ. ਓ. ਚਮਕੌਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਉਸ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਗਲੀ ਕਾਰਵਾਈ ਪਰਿਵਾਰ ਦੇ ਆਉਣ ਤੋਂ ਬਾਅਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵਿਰੋਧੀਆਂ ਨੂੰ ਕਿਹਾ...
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਜੇਬ ਚੋਂ ਪੁਲਸ ਨੂੰ ਇਕ ਸੂਸਾਈਡ ਨੋਟ ਵੀ ਬਰਾਮਦ ਹੋਇਆ ਹੈ ਜੋਕਿ ਬੰਗਾਲੀ ਭਾਸ਼ਾ ਵਿੱਚ ਲਿਖਿਆ ਹੋਇਆ ਹੈ, ਜਿਸ ਦੇ ਆਧਾਰ ’ਤੇ ਪੁਲਸ ਅਗਲੀ ਕਾਰਵਾਈ ਕਰੇਗੀ। ਇਸ ਮੌਕੇ ਜਵੈੱਲਰ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਇਹ ਵਿਅਕਤੀ ਸੋਨੇ-ਚਾਂਦੀ ਦੇ ਗਹਿਣੇ ਬਣਾਉਣ ਦਾ ਕੰਮ ਕਰਦਾ ਸੀ ਅਤੇ ਪਿਛਲੇ ਦੋ ਢਾਈ ਸਾਲਾਂ ਤੋਂ ਕੋਟਕਪੂਰਾ ਵਿਖੇ ਇਕ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ASI 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦੀ Weather Update
NEXT STORY