ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਮੁਹੱਲਾ ਇੰਦਰ ਵਿਹਾਰ ’ਚ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਲਈ ਘਰ ’ਚ ਪਈ ਦਵਾਈ ਦੀਆਂ 20-25 ਗੋਲੀਆਂ ਖਾ ਲਈਆਂ। ਇਸ ਤੋਂ ਬਾਅਦ ਉਕਤ ਵਿਅਕਤੀ ਦੀ ਹਾਲਤ ਗੰਭੀਰ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ਵਿਚ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ- ਸ਼ਮਸ਼ਾਨਘਾਟ 'ਚ ਹੋਏ ਨੌਜਵਾਨ ਦੇ ਕਤਲ ਮਾਮਲੇ 'ਚ ਸਭ ਤੋਂ ਵੱਡਾ ਖੁਲਾਸਾ, 'ਤਾਏ' ਨੇ ਹੀ ਰਚਿਆ ਪੂਰਾ 'ਕਤਲਕਾਂਡ'
ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਪਛਾਣ ਸਕਲਦੀਪ ਕੁਮਾਰ ਵਜੋਂ ਕੀਤੀ ਗਈ ਹੈ, ਜੋ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਹੁਣ ਤੱਕ ਪਰਿਵਾਰ ਵੱਲੋਂ ਪੁਲਸ ਨੂੰ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਹਾਲ ਦੀ ਘੜੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਉਕਤ ਵਿਅਕਤੀ ਵੱਲੋਂ ਕਿਸ ਕਾਰਨ ਕਰ ਕੇ ਗੋਲੀਆਂ ਖਾਧੀਆਂ ਗਈਆਂ ਹਨ, ਜਿਸ ਦੀ ਪੁਲਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਆਹ ਤਾਂ ਹੱਦ ਹੀ ਹੋ ਗਈ ! ਸਰਕਾਰੀ ਸਕੂਲ ਦਾ ਮੇਨ ਗੇਟ ਹੀ ਹੋ ਗਿਆ 'ਗਾਇਬ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਹ ਤਾਂ ਹੱਦ ਹੀ ਹੋ ਗਈ ! ਸਰਕਾਰੀ ਸਕੂਲ ਦਾ ਮੇਨ ਗੇਟ ਹੀ ਹੋ ਗਿਆ 'ਗਾਇਬ'
NEXT STORY