ਲੁਧਿਆਣਾ (ਗੌਤਮ)- ਪੰਜਾਬ ਮਾਤਾ ਨਗਰ ਪੱਖੋਵਾਲ ਰੋਡ ’ਤੇ ਮੋਬਾਇਲ ਸੁਣ ਰਹੇ ਨੌਜਵਾਨ ਦਾ ਸਕੂਟਰ ਸਵਾਰ 2 ਨੌਜਵਾਨ ਮੋਬਾਇਲ ਖੋਹ ਕੇ ਫਰਾਰ ਹੋ ਗਏ। ਨੌਜਵਾਨ ਨੇ ਲੁਟੇਰਿਆਂ ਨੂੰ ਕਾਬੂ ਕਰਨ ਲਈ ਰੌਲਾ ਵੀ ਪਾਇਆ ਪਰ ਉਹ ਫਰਾਰ ਹੋ ਗਏ।
ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪੁੱਜੀ ਥਾਣਾ ਦੁੱਗਰੀ ਦੀ ਪੁਲਸ ਨੇ ਇਸੇ ਇਲਾਕੇ ਦੇ ਰਹਿਣ ਵਾਲੇ ਬਲਜਿੰਦਰ ਪਾਲ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਬਲਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਕੋਲ ਗਲੀ ਦੇ ਬਾਹਰ ਖੜ੍ਹਾ ਮੋਬਾਈਲ ਸੁਣ ਰਿਹਾ ਸੀ ਕਿ ਪਿੱਛੋਂ ਕੋਈ ਸਕੂਟਰ ’ਤੇ ਸਵਾਰ 2 ਨੌਜਵਾਨ ਉਸ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ- Social Media ਦੀ Virtual ਦੁਨੀਆ 'ਚ ਗੁਆਚਾ 'ਬਚਪਨ' ; ਗੁੱਲੀ ਡੰਡਾ, ਪਿੱਠੂ ਤੇ ਲੁਕਣਮੀਚੀ ਹੋਈਆਂ ਖ਼ਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖਾਲੀ ਪਲਾਟ ਨੇੜੇ ਘੁੰਮ ਰਹੇ ਸੀ ਆਵਾਰਾ ਕੁੱਤੇ, ਜਾ ਕੇ ਦੇਖਿਆ ਤਾਂ ਇਲਾਕੇ 'ਚ ਫ਼ੈਲ ਗਈ ਸਨਸਨੀ
NEXT STORY