ਚੰਡੀਗੜ੍ਹ (ਸੁਸ਼ੀਲ) : ਸੈਕਟਰ-31 ਥਾਣਾ ਪੁਲਸ ਨੇ ਇੰਸਟਾਗ੍ਰਾਮ ’ਤੇ ਦੋਸਤੀ ਕਰ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਫ਼ਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਨਦੀਪ ਵਾਸੀ ਮੋਗਾ, ਪੰਜਾਬ ਵਜੋਂ ਹੋਈ ਹੈ। ਸੈਕਟਰ-31 ਥਾਣਾ ਪੁਲਸ ਨੇ ਮਨਦੀਪ ਖ਼ਿਲਾਫ਼ ਜਬਰ-ਜ਼ਿਨਾਹ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਕੇਸ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਮਨਦੀਪ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਇਹ ਵੀ ਪੜ੍ਹੋ : ਪੈਸੇ ਕਾਰਨ ਫਿੱਕੀ ਪਈ ਦੋਸਤਾਂ ਦੀ ਦੋਸਤੀ, ਮਾਮਲਾ ਅਦਾਲਤ ਤੱਕ ਪਹੁੰਚਿਆ
ਮਨਦੀਪ ਨੇ ਕੁਝ ਮਹੀਨੇ ਪਹਿਲਾਂ ਇੰਸਟਾਗ੍ਰਾਮ ’ਤੇ ਨਾਬਾਲਗਾ ਨਾਲ ਦੋਸਤੀ ਕੀਤੀ ਸੀ। ਦੋਸ਼ ਹੈ ਕਿ ਮਨਦੀਪ ਨਾਬਾਲਗ ਕੁੜੀ ਨੂੰ ਲੈ ਕੇ ਫੈਦਾਂ ਆਇਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਮਨਦੀਪ ਨੇ ਪੀੜਿਤਾ ਨੂੰ ਮਾਮਲੇ ਬਾਰੇ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੀੜਿਤਾ ਨੇ ਮਾਮਲੇ ਦੀ ਜਾਣਕਾਰੀ ਪਰਿਵਾਰ ਨੂੰ ਦਿੱਤੀ ਸੀ। ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ।
ਸੈਕਟਰ-31 ਥਾਣਾ ਇੰਚਾਰਜ ਰਾਮਰਤਨ ਨੇ ਪਰਿਵਾਰ ਦੀ ਸ਼ਿਕਾਇਤ ਮਿਲਦੇ ਹੀ ਮਾਮਲਾ ਦਰਜ ਕਰ ਲਿਆ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮ ਬਣਾਈ। ਪੁਲਸ ਟੀਮ ਨੇ ਜਬਰ-ਜ਼ਿਨਾਹ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਮਨਦੀਪ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ : ਆਨਲਾਈਨ ਕੈਸਿਨੋ ਖੇਡਣ ਵਾਲੇ ਹੋ ਜਾਣ ਸਾਵਧਾਨ, ਲੁੱਟੀ ਜਾ ਰਹੀ ਹੈ ਤੁਹਾਡੀ ਮਿਹਨਤ ਦੀ ਕਮਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਾ ਕੇਂਦਰ 'ਚੋਂ ਭੱਜੇ 5 ਨੌਜਵਾਨਾਂ ਨੇ ਮਾਰੀ ਨਹਿਰ 'ਚ ਛਾਲ, 2 ਨਾਲ ਵਾਪਰ ਗਿਆ ਭਾਣਾ
NEXT STORY