ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਪ ਦੀ ਸਰਕਾਰ ਵੱਲੋਂ ਪੰਜਾਬ ਅੰਦਰ 13 ਜ਼ਿਲ੍ਹਾ ਪੁਲਸ ਮੁਖੀਆਂ ਦੇ ਅਤੇ 12 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਦੀ ਵੀ ਬਦਲੀ ਹੋ ਗਈ ਹੈ। ਹੁਣ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰਾ ਜੋਰਵਾਲ ਆਈ.ਏ.ਐੱਸ ਹੋਣਗੇ ਅਤੇ ਪੁਲਸ ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ ਮਨਦੀਪ ਸਿੰਘ ਸਿੱਧੂ ਆਈ ਪੀ ਐੱਸ ਹੋਣਗੇ। ਸਰਦਾਰ ਮਨਦੀਪ ਸਿੰਘ ਸਿੱਧੂ ਐੱਸ.ਐੱਸ.ਪੀ ਵਿਜੀਲੈਂਸ ਬਿਊਰੋ ਪਟਿਆਲਾ ਤੋਂ ਬਦਲ ਕੇ ਸੰਗਰੂਰ ਵਿਖੇ ਆਪਣਾ ਚਾਰਜ ਸੰਭਾਲਣਗੇ।
ਇਹ ਵੀ ਪੜ੍ਹੋ : ਸਰਕਾਰ ਬਦਲੀ ਪਰ ਬੋਰਡ ਨਹੀਂ, ਮੋਗਾ-ਅੰਮ੍ਰਿਤਸਰ ਰੋਡ ’ਤੇ ਅੱਜ ਵੀ ਲੱਗਾ ਹੈ- 'ਸਾਡਾ ਚੰਨੀ ਸਾਡਾ CM'
ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਸਿੱਧੂ ਬਤੌਰ ਐੱਸ.ਐੱਸ.ਪੀ ਸੰਗਰੂਰ ਪਹਿਲਾਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਮਨਦੀਪ ਸਿੰਘ ਸਿੱਧੂ ਵਲੋਂ ਬਤੌਰ ਐੱਸ.ਐੱਸ.ਪੀ ਚਾਈਨਾ ਡੋਰ ਅਤੇ ਸਿੰਥੈਟਿਕ ਦੁੱਧ ਦਾ ਕਾਰੋਬਾਰ ਕਰਨ ਵਾਲਿਆਂ ਦੇ ਖ਼ਿਲਾਫ਼ ਧਾਰਾ 307 ਦੇ ਤਹਿਤ ਮਾਮਲੇ ਦਰਜ ਕਰਕੇ ਪੰਜਾਬ ਅੰਦਰ ਇਕ ਨਵੀਂ ਉਦਾਹਰਨ ਪੇਸ਼ ਕੀਤੀ ਸੀ। ਮਨਦੀਪ ਸਿੰਘ ਸਿੱਧੂ ਜਿੱਥੇ ਨਸ਼ਿਆਂ ਦੇ ਖ਼ਿਲਾਫ਼ ਸਖਤ ਐਕਸ਼ਨ ਕਰਨ ਲਈ ਮਸ਼ਹੂਰ ਹਨ, ਉੱਥੇ ਹੀ ਉਨ੍ਹਾਂ ਵਲੋਂ ਰਿਸ਼ਵਤਖੋਰੀ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵੀ ਸਖ਼ਤ ਐਕਸ਼ਨ ਲਿਆ ਜਾਂਦਾ ਰਿਹਾ ਹੈ ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਵਿਧਾਨ ਸਭਾ : ਭਗਵੰਤ ਮਾਨ ਨੇ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਬਹਿਸ ਜਾਰੀ
NEXT STORY