ਬੁਢਲਾਡਾ/ਮਾਨਸਾ (ਬਾਂਸਲ/ਜੱਸਲ)— ਮਾਨਸਾ ਜ਼ਿਲੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਨਸਾ ਜ਼ਿਲੇ ਦੀ ਨਵ ਨਿਯੁਕਤ ਜ਼ਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੂੰ ਇਕ ਰਸਮੀ ਮਿਲਣੀ ਦੌਰਾਨ ਕਹੇ ਗਏ। ਮੁੱਖ ਮੰਤਰੀ ਨੇ ਡਾ. ਬਾਂਸਲ ਨੂੰ ਜ਼ਿਲੇ ਵਿਚ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੇ ਪ੍ਰੋਗਰਾਮ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ। ਇਸ ਦੌਰਾਨ ਡਾ. ਬਾਂਸਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿਲੇ ਵਿਚ ਰੁਜ਼ਗਾਰ ਦੇ ਸਾਧਨ ਪੈਦਾ ਕਰਨ, ਨਵੀਆਂ ਯੋਜਨਾਵਾਂ ਅਤੇ ਜ਼ਿਲੇ ਦੀਆਂ ਸਮੱਸਿਆਵਾਂ ਸੰਬੰਧੀ ਵਿਸਥਾਰ ਜਾਣਕਾਰੀ ਵੀ ਦਿੱਤੀ।
ਇਸ ਮੌਕੇ 'ਤੇ ਜ਼ਿਲਾ ਪ੍ਰਧਾਨ ਵੱਲੋਂ ਮੁੱਖ ਮੰਤਰੀ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ ਅਤੇ ਜ਼ਿਲੇ ਵਿਚ ਬਲਾਕ ਸੰਮਤੀ, ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤਾਂ ਦੀ ਸ਼ਾਨਦਾਰ ਜਿੱਤ ਸੰਬੰਧੀ ਵੀ ਵਿਸਥਾਰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਕੈਪਟਨ ਅਮਰਿੰਦਰ ਕਾਫੀ ਖੁਸ਼ ਸਨ। ਇਸ ਮੌਕੇ ਕੈਪਟਨ ਅਮਰਿੰਦਰ ਨੇ ਜ਼ਿਲੇ ਅਤੇ ਹਲਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੇਝਿਜਕ ਮੁੱਖ ਮੰਤਰੀ ਦੇ ਦਫਤਰ ਆਉਣ ਲਈ ਕਿਹਾ।
ਬ੍ਰਹਮ ਮਹਿੰਦਰਾ ਨੇ ਵੰਡੇ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਸਰਟੀਫਿਕੇਟ
NEXT STORY