ਮਾਨਸਾ (ਸੰਦੀਪ ਮਿੱਤਲ): ਆਜ਼ਾਦੀ ਦਿਹਾੜੇ ਮੌਕੇ ਮਾਨਸਾ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਕੋਰੋਨਾ ਪਾਜ਼ੇਟਿਵ ਆਉਣ ਤੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਰਾਜਨੀਤਿਕ ਲੀਡਰਾਂ 'ਚ ਭਾਜੜਾਂ ਪਈਆਂ ਹੋਈਆਂ ਹਨ, ਉੱਥੇ ਹੀ ਹੁਣ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਐੱਸ.ਪੀ. ਐੱਚ ਸਤਨਾਮ ਸਿੰਘ ਸਮੇਤ ਕਈ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਪੀੜਤ 2 ਕੈਦੀ ਸਿਵਲ ਹਸਪਤਾਲ ਫਿਰੋਜ਼ਪੁਰ 'ਚੋਂ ਫਰਾਰ
ਪ੍ਰਾਪਤ ਜਾਣਕਾਰੀ ਅਨੁਸਾਰ ਆਜ਼ਾਦੀ ਦਿਵਸ ਮੌਕੇ ਇੱਥੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਆਏ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਮਾਨਸਾ 'ਚ ਜ਼ਿਲ੍ਹਾ ਪੱਧਰੀ ਸਮਾਗਮ ਕਰਨ ਉਪਰੰਤ ਪਿੰਡ ਕੋਟੜਾ 'ਚ ਸਮਾਰਟ ਸਕੂਲ ਦਾ ਉਦਘਾਟਨ ਵੀ ਕੀਤਾ ਗਿਆ ਸੀ, ਜਿੱਥੇ ਸਕੂਲੀ ਬੱਚਿਆਂ ਅਤੇ ਕੁੱਝ ਹੋਰ ਲੋਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸਥਾਨਕ ਸ਼ਹਿਰ 'ਚ ਕੁੱਝ ਰਾਜਨੀਤੀਵਾਨਾਂ ਦੇ ਘਰ ਵੀ ਕੈਬਨਿਟ ਮੰਤਰੀ ਕਾਂਗੜ ਨੇ ਫੇਰੀ ਪਾਈ ਸੀ। ਇਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ, ਪੁਲਸ ਅਧਿਕਾਰੀਆਂ, ਮੁਲਾਜ਼ਮ, ਰਾਜਨੀਤੀਵਾਨ, ਵਿਦਿਆਰਥੀਆਂ ਅਤੇ ਹੋਰ ਲੋਕਾਂ ਦੀਆਂ ਲਿਸਟਾਂ ਬਣਾ ਕੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ, ਜਿਸ ਤਹਿਤ ਹੀ ਉਨ੍ਹਾਂ ਨਾਲ ਸਮਾਗਮ 'ਚ ਮੌਜੂਦ ਰਹੇ ਮਾਨਸਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਅਤੇ ਐੱਸ.ਪੀ.ਐੱਚ ਸਤਨਾਮ ਸਿੰਘ ਕੋਰੋਨਾ ਪਾਜ਼ੇਟਿਵ ਆਉਣ ਤੇ ਉਨ੍ਹਾਂ ਵਲੋਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।
ਇਹ ਵੀ ਪੜ੍ਹੋ: ਜਾਬਾਜ਼ ਸਿਪਾਹੀ ਦੇ ਪਰਿਵਾਰ ਲਈ ਫ਼ਰਿਸ਼ਤਾ ਬਣ ਕੇ ਆਏ ਡਾ. ਓਬਰਾਏ
ਮਾਨਸਾ ਜ਼ਿਲ੍ਹੇ 'ਚ ਅੱਜ ਕੁੱਲ 17 ਕੋਰੋਨਾ ਪਾਜ਼ੇਟਿਵ ਮਰੀਜ਼ ਆਉਣ ਤੇ ਬਣਿਆ ਸਹਿਮ ਦਾ ਮਾਹੌਲ
ਦੇਸ਼ ਵਿਚ ਦਿਨੋਂ-ਦਿਨ ਵਧ ਰਹੀ ਕੋਰੋਨਾ ਮਹਾਮਾਰੀ ਕਾਰਨ ਜਿੱਥੇ ਸਮੁੱਚੇ ਦੇਸ਼ ਵਿਚ ਕੋਰੋਨਾ ਦੇ ਹਜ਼ਾਰਾਂ ਦੀ ਗਿਣਤੀ ਵਿਚ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ, ਉੱਥੇ ਹੀ ਮਾਨਸਾ ਜ਼ਿਲ੍ਹੇ 'ਚ ਰੋਜ਼ਾਨਾ ਫਟਦੇ ਕੋਰੋਨਾ ਬੰਬਾਂ ਨਾਲ ਲੋਕਾਂ ਦੇ ਸਾਹ ਫੁੱਲੇ ਦਿਖਾਈ ਦੇ ਰਹੇ ਹਨ। ਜਿਸ ਨਾਲ ਘਬਰਾਹਟ, ਚਿੰਤਾ ਅਤੇ ਸਹਿਮ ਕਾਰਨ ਲੋਕ ਬੇਚੈਨੀ ਦੀ ਹਾਲਤ ਵਿਚ ਹਨ। ਅੱਜ ਵੱਖ-ਵੱਖ ਥਾਵਾਂ ਤੋਂ ਮਾਨਸਾ ਜ਼ਿਲ੍ਹੇ 'ਚ 17 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਨ੍ਹਾਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਅਤੇ ਕੋਰੋਨਾ ਸੈਂਪਲਿੰਗ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕਰੀਬ 21961 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚ 308 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ 'ਚੋਂ 184 ਮਰੀਜ਼ ਠੀਕ ਹੋਣ ਤੇ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਕ ਮਰੀਜ਼ ਦੀ ਮੌਤ ਹੋਣ ਉਪਰੰਤ ਹੁਣ ਕੁੱਲ 123 ਕੋਰੋਨਾ ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਮਰੀਜਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ।ਅੱਜ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਡਾ. ਅਰਸ਼ਦੀਪ ਸਿੰਘ ਅਤੇ ਡਾ. ਵਿਸ਼ਵਜੀਤ ਸਿੰਘ ਦੀਆਂ ਟੀਮਾਂ ਵਲੋਂ ਜ਼ਿਲ੍ਹਾ ਮਾਨਸਾ 'ਚ ਕੁੱਲ 301 ਵਿਅਕਤੀਆਂ ਦੇ ਸੈਂਪਲ ਲਏ ਗਏ।
ਸਿਹਤ ਸੁਪਰਵਾਈਜ਼ਰਾਂ ਲਈ ਹੋਣ ਵਾਲੀਆਂ ਤਰੱਕੀਆਂ ਨੂੰ ਹਾਈਕੋਰਟ ’ਚ ਚੁਣੌਤੀ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
NEXT STORY