ਮਾਨਸਾ (ਜੱਸਲ) : ਜ਼ਿਲਾ ਮੈਜਿਸਟਰੇਟ-ਕਮ-ਜ਼ਿਲਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਅੰਦਰ 17 ਮਈ 2019 ਨੂੰ ਸ਼ਾਮ 6.00 ਵਜੇ ਤੋਂ ਲੈ ਕੇ 19 ਮਈ 2019 ਨੂੰ (ਵੋਟਾਂ ਵਾਲੇ ਦਿਨ) ਸ਼ਾਮ 6 ਵਜੇ ਤੱਕ ਅਤੇ 23 ਮਈ 2019 ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਜ਼ਿਲਾ ਮਾਨਸਾ ਅਤੇ ਇਸ ਦੇ ਨਾਲ ਲੱਗਦੇ ਗੁਆਂਢੀ ਰਾਜਾਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ 'ਡਰਾਈ ਡੇਅ' ਘੋਸ਼ਿਤ ਕੀਤਾ ਹੈ।
ਹੁਕਮ ਵਿਚ ਜ਼ਿਲਾ ਮੈਜਿਸਟਰੇਟ ਰਿਆਤ ਨੇ ਕਿਹਾ ਕਿ ਪੰਜਾਬ ਰਾਜ ਚੋਣਾਂ ਖ਼ਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਭਾਵ 17 ਮਈ ਨੂੰ ਸ਼ਾਮ 6 ਵਜੇ ਤੋਂ 19 ਮਈ 2019 ਨੂੰ ਸ਼ਾਮ 6 ਵਜੇ ਤੱਕ ਅਤੇ 23 ਮਈ 2019 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ। ਉਨ੍ਹਾਂ ਕਿਹਾ ਕਿ ਉਕਤ ਦਰਸਾਈਆਂ ਗਈਆਂ ਮਿਤੀਆਂ ਨੂੰ ਸ਼ਰਾਬ ਦੇ ਠੇਕੇ, ਅਹਾਤੇ ਖੁੱਲ੍ਹੇ ਨਹੀਂ ਹੋਣਗੇ। ਇਸ ਤੋਂ ਇਲਾਵਾ ਸ਼ਰਾਬ ਹੋਟਲਾਂ, ਠੇਕਿਆਂ, ਰੈਸਟੋਰੈਂਟਾਂ ਕਲੱਬਾਂ ਵਿਚ ਵੇਚੀ ਅਤੇ ਵਰਤਾਈ ਨਹੀਂ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।
ਭੋਲਾ ਡਰੱਗ ਮਾਮਲੇ 'ਚ ਸਜ਼ਾ ਕੱਟ ਰਹੇ ਦੋਸ਼ੀ ਪੁੱਜੇ ਹਾਈਕੋਰਟ, ਅਪੀਲ ਮਨਜ਼ੂਰ
NEXT STORY