ਮਾਨਸਾ (ਅਮਰਜੀਤ ਚਾਹਲ) : 'ਪੰਜਾਬ ਕੇਸਰੀ ਗਰੁੱਪ' ਵੱਲੋਂ ਮਾਨਸਾ ਵਿਚ ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਚੌਥੀ ਬਰਸੀ ਮੌਕੇ ਮੁਫਤ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕੈਂਪ ਵਿਚ ਡਾਟਕਰਾਂ ਦੀਆਂ ਟੀਮਾਂ ਵੱਲੋਂ 700 ਦੇ ਕਰੀਬ ਮਰੀਜ਼ਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ।
ਇਲਾਜ ਲਈ ਕੈਂਪ ਵਿਚ ਪਹੁੰਚੇ ਹੋਏ ਲੋਕਾਂ ਨੇ 'ਪੰਜਾਬ ਕੇਸਰੀ ਗਰੁੱਪ' ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣੇ ਚਾਹੀਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਮੁਫ਼ਤ ਵਿਚ ਇਲਾਜ ਮਿਲ ਸਕੇ। ਦੱਸ ਦੇਈਏ ਕਿ ਪੰਜਾਬ ਕੇਸਰੀ ਗਰੁੱਪ ਵੱਲੋਂ ਮਾਨਸਾ ਦੇ ਨਾਲ-ਨਾਲ ਪੂਰੇ ਉਤਰ ਭਾਰਤ ਵਿਚ 6 ਅਤੇ 7 ਜੁਲਾਈ ਨੂੰ ਮੁਫਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।
22 ਸਿੱਖ ਰੈਜੀਮੈਂਟ ਦੇ ਗਲਟੀਅਰ ਐਵਾਰਡ ਜੇਤੂ ਸਾਬਕਾ ਜਵਾਨ ਨਾਲ ਮਾਰੀ ਲੱਖਾਂ ਦੀ ਠੱਗੀ
NEXT STORY