ਮਾਨਸਾ (ਅਮਰਜੀਤ ਚਾਹਲ) : ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦੇ ਸਰਕਾਰੀ ਸਕੂਲ ਅਧਿਆਪਕਾਂ ਦੀ ਕਮੀ ਨਾਲ ਜੂਝ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਿਦਿਆਰਥੀਆਂ ਵੱਲੋਂ ਸਕੂਲ ਨੂੰ ਤਾਲਾ ਲਗਾ ਕੇ ਗੇਟ ਅੱਗੇ ਧਰਨਾ ਦਿੰਦੇ ਹੋਏ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਕੂਲ ਵਿਚ ਅਧਿਆਪਕਾਂ ਦੀ ਕਮੀ ਹੋਣ ਕਾਰਨ ਉਨ੍ਹਾਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਕੂਲ ਵਿਚ ਅਧਿਆਪਕਾਂ ਦੀ ਕਮੀ ਜਲਦੀ ਤੋਂ ਜਲਦੀ ਦੂਰ ਨਾ ਕੀਤੀ ਗਈ ਤਾਂ ਉਹ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਤਿੱਖਾ ਸੰਘਰਸ਼ ਕਰਨਗੇ।
ਦੂਜੇ ਪਾਸੇ ਮਾਨਸਾ ਦੇ ਡੀ.ਈ.ਓ. ਸੁਭਾਸ਼ ਚੰਦ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਿੰਡ ਹਾਕਮਵਾਲਾ ਦੇ ਸਰਕਾਰ ਹਾਈ ਸਕੂਲ ਵਿਚ ਅਧਿਆਪਕਾਂ ਦੀ ਕਮੀ ਦੂਰ ਕਰਨ ਲਈ ਸਿੱਖਿਆ ਸਕੱਤਰ ਨੂੰ ਪੱਤਰ ਭੇਜਿਆ ਹੋਇਆ ਹੈ। ਜਲਦੀ ਹੀ ਅਧਿਆਪਕਾਂ ਦੀ ਕਮੀ ਦੂਰ ਕਰ ਦਿੱਤੀ ਜਾਵੇਗੀ।
ਅਕਾਲੀ ਦਲ ਦਾ ਧਰਨਾ ਮੁਲਤਵੀ, ਨਵੀਂ ਮਿਤੀ ਦਾ ਐਲਾਨ ਜਲਦ
NEXT STORY