ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵਹੀਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਮੋਟਰਸਾਇਕਲ ਵੀ ਬਰਾਮਦ ਕੀਤਾ ਹੈ।
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ 2 ਮਾਨਸਾ ਦੀ ਪੁਲਸ ਨੇ ਮੁਖਬਰੀ ਦੇ ਅਧਾਰ ਤੇ ਐਚ.ਐਸ. ਰੋਡ ਮਾਨਸਾ ਖੁਰਦ ਵਿਖੇ ਕੀਤੀ ਨਾਕੇਬੰਦੀ ਦੌਰਾਨ ਗੁਰਮੇਲ ਸਿੰਘ ਉਰਫ ਗੇਲਾ ਪੁੱਤਰ ਜੱਗਰ ਸਿੰਘ ਵਾਸੀ ਮਾੜੀਜਿਲਾ ਬਠਿੰਡਾ, ਗੁਰਮੀਤ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਮਹਿਰਾਜ ਜ਼ਿਲਾ ਬਠਿੰਡਾ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ ਇਕ ਮੋਟਰਸਾਈਕਲ ਮਾਰਕਾ ਹੀਰੋ ਸਪਲੈਡਰ, ਨੰਬਰ ਪੀਬੀ.31ਐਮ-1345 ਬਰਾਮਦ ਕੀਤਾ। ਜਦੋਂ ਕਿ ਇਨ੍ਹਾਂ ਦਾ ਇਕ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਥਾਣਾ ਜਿਲਾ ਬਠਿੰਡਾ ਮੌਕੇ ਤੇ ਭੱਜਣ ’ਚ ਸਫਲ ਹੋ ਗਿਆ। ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਸੀ ਕਿ ਇਹ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਕਿ ਉਨਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਕਿ ਉੁਨਾਂ ਨੇ ਹੋਰ ਕਿਹੜੀਆ ਕਿਹੜੀਆ ਚੋਰੀ ਦੀਆ ਵਾਰਦਾਤਾਂ ਕੀਤੀਆ ਹਨ ਅਤੇ ਚੋਰੀ ਕੀਤੇ ਵਹੀਕਲ ਕਿੱਥੇ ਕਿੱਥੇ ਵੇਚੇ ਹਨ। ਜਿਨ੍ਹਾਂ ਪਾਸੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੋਰੀ ਦੇ 8 ਦੋਪਹੀਆ ਵਾਹਨਾਂ ਸਣੇ ਗ੍ਰਿਫਤਾਰ
NEXT STORY