ਮਾਨਸਾ,(ਸੰਦੀਪ ਮਿੱਤਲ) : ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 8 ਵਿਅਕਤੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 9 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫਤਾਰ ਦੋਸ਼ੀਆਂ ਪਾਸੋਂ 220 ਨਸ਼ੀਲੀਆਂ ਗੋਲੀਆਂ, 225 ਲੀਟਰ ਲਾਹਣ ਅਤੇ 125 ਬੋਤਲਾਂ ਸ਼ਰਾਬ ਸਮੇਤ ਭੱਠੀ ਦੇ ਸਮਾਨ ਦੀ ਬਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਵਿਰੁੱਧ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ। ਐਸ. ਐਸ. ਪੀ. ਮਾਨਸਾ ਸੁਰੇਂਦਰ ਲਾਂਬਾ, ਆਈ. ਪੀ. ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਕੁਲਵੀਰ ਸਿੰਘ ਉਰਫ ਟਿੰਕੂ ਪੁੱਤਰ ਪਿਆਰਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 220 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਦੀ ਬਰਾਮਦਗੀ ਕੀਤੀ। ਦੋਸ਼ੀ ਵਿਰੁੱਧ ਥਾਣਾ ਭੀਖੀ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਅਗਲੇਰੀ ਜਾਂਚ ਕੀਤੀ ਜਾਵੇਗੀ।
ਇਸੇ ਤਰ੍ਹਾਂ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਬਲਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 200 ਲੀਟਰ ਲਾਹਣ ਅਤੇ 60 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਦੋਸ਼ੀ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਗੁਰਜੀਤ ਸਿੰਘ ਉਰਫ ਜੀਤੀ ਪੁੱਤਰ ਨੱਥਾ ਸਿੰਘ ਵਾਸੀ ਰੱਲੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ 25 ਲੀਟਰ ਲਾਹਣ ਬਰਾਮਦ ਕੀਤੀ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਜੋਗਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਸਤਿਗੁਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੁਰਜ ਰਾਠੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਦੋਸ਼ੀ ਨੂੰ ਕਾਬੂ ਕਰਕੇ ਭੱਠੀ ਦਾ ਸਮਾਨ, ਖਾਲੀ ਡਰੰਮ ਲੋਹਾ ਅਤੇ 15 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਥਾਣਾ ਬੋਹਾ ਦੀ ਪੁਲਸ ਪਾਰਟੀ ਨੇ ਸਵਰਨ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮਘਾਣੀਆਂ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਾਲ ਕ੍ਰਿਸ਼ਨ ਉਰਫ ਬੱਲੂ ਪੁੱਤਰ ਪ੍ਰੀਤਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ।
ਥਾਣਾ ਸਿਟੀ—1 ਮਾਨਸਾ ਦੀ ਪੁਲਸ ਪਾਰਟੀ ਨੇ ਕੁਲਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ । ਥਾਣਾ ਸਿਟੀ ਬੁਢਲਾਡਾ ਦੀ ਪੁਲਸ ਪਾਰਟੀ ਨੇ ਰੂਪਾ ਸਿੰਘ ਪੁੱਤਰ ਤਾਰੂ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ 8 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਥਾਣਾ ਸਦਰ ਬੁਢਲਾਡਾ ਦੀ ਪੁਲਸ ਪਾਰਟੀ ਨੇ ਛੋਟਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਰੱਲੀ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ਼ ਸ਼ਰਾਬ ਦੀਆਂ ਕੀਤੀਆਂ। ਗ੍ਰਿਫਤਾਰ ਦੋਸ਼ੀਆਂ ਵਿਰੁੱਧ ਆਬਕਾਰੀ ਐਕਟ ਤਹਿਤਮੁਕੱਦਮੇ ਦਰਜ਼ ਕੀਤੇ ਗਏ ਹਨ। ਐਸ. ਐਸ. ਪੀ. ਮਾਨਸਾ ਸੁਰੇਂਦਰ ਲਾਂਬਾ, ਆਈ. ਪੀ. ਐਸ. ਨੇ ਦੱਸਿਆ ਕਿ ਨਸ਼ਿਆਂ ਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।
ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 61 ਦੀ ਰਿਪੋਰਟ ਪਾਜ਼ੇਟਿਵ
NEXT STORY