ਸੰਗਰੂਰ : ਬੀਤੇ ਦਿਨੀਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੈਂਬਰਾਂ ਵੱਲੋਂ 9 ਜੁਲਾਈ ਨੂੰ ਸੰਗਰੂਰ ਵਿਖੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਕੀਤੇ ਜਾਣ ਵਾਲੇ ਮਾਰਚ ਦੀਆਂ ਤਿਆਰੀਆਂ 'ਤੇ ਵਿਚਾਰਾਂ ਕੀਤਾ ਗਿਆ। ਇਸ ਮੌਕੇ ਸੂਬਾ ਕਨਵੀਨਰ ਅਤਿਦਾਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੋਈ ਤਜਵੀਜ਼ ਨਾ ਲਿਆ ਕੇ ਐੱਨ.ਪੀ.ਐਸ ਮੁਲਾਜ਼ਮਾਂ ਨਾਲ ਵੱਡਾ ਧੱਕਾ ਕੀਤਾ ਹੈ, ਜਦਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੇ ਵੱਡੇ-ਵੱਡੇ ਵਾਅਦੇ ਦੇ ਨਾਲ ਹੀ ਕਈ ਐਲਾਨ ਵੀ ਕੀਤਾ ਸਨ।
ਇਹ ਵੀ ਪੜ੍ਹੋ- ਅਮਨ ਅਰੋੜਾ ਦੇ ਰੂਪ ’ਚ ਜ਼ਿਲ੍ਹਾ ਸੰਗਰੂਰ ਨੂੰ ਮਿਲਿਆ ਤੀਸਰਾ ਕੈਬਨਿਟ ਮੰਤਰੀ
ਪੰਜਾਬ ਦੇ ਮੌਜੂਦਾ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਐੱਨ.ਪੀ.ਐੱਸ ਮੁਲਾਜ਼ਮਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋ ਕੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਨ ’ਤੇ ਬਾਅਦ ਪਹਿਲ ਦੇ ਆਧਾਰ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਜਨਤਕ ਐਲਾਨ ਕੀਤਾ ਸੀ। ਜਸਵੀਰ ਭੰਮਾ ਅਤੇ ਗੁਰਬਿੰਦਰ ਖਹਿਰਾ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੇ ਵਾਅਦਿਆਂ ਤੋਂ ਉਮੀਦ ਜਗਾ ਕੇ 'ਆਪ' ਨੂੰ ਸੱਤਾ 'ਚ ਲਿਆਉਣ 'ਚ ਅਹਿਮ ਭੂਮਿਕਾ ਨਿਭਾਈ ਸੀ ਪਰ ਸਰਕਾਰ ਬਣਨ ਦੇ ਚਾਰ ਮਹੀਨੇ ਬੀਤ ਜਾਣ 'ਤੇ ਵੀ ਪੁਰਾਣੀ ਪੈਨਸ਼ਨ ਪੂਰੀ ਨਾ ਹੋਣ ਕਾਰਨ ਸਕੀਮ ਅਤੇ ਹੋਰ ਚੋਣ ਵਾਅਦੇ ਸਰਕਾਰ ਦਾ ਅਸਲ ਕਿਰਦਾਰ ਲੋਕਾਂ ਦੇ ਸਾਹਮਣੇ ਆ ਰਿਹਾ ਹੈ। ਇਸ ਮੌਕੇ ਸਤਪਾਲ ਸਮਾਨਵੀ, ਜਸਵਿੰਦਰ ਔਜਲਾ, ਵਿਕਰਮਦੇਵ ਸਿੰਘ, ਰਮਨ ਸਿੰਗਲਾ, ਸੁਖਜਿੰਦਰ ਸਿੰਘ, ਸੁਖਵਿੰਦਰ ਗਿਰ, ਮਨੋਜ ਲਹਿਰਾ, ਪਰਮਿੰਦਰ ਮਾਨਸਾ, ਹਰਿੰਦਰ ਸਿੰਘ, ਗਿਆਨ ਸਿੰਘ, ਨਿਰਮਲ ਬਰਨਾਲਾ, ਗੁਰਮੁਖ, ਬੇਅੰਤ ਸਿੰਘ, ਮੇਘਰਾਜ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਜ਼ੀਰਕਪੁਰ 'ਚ ਭਾਰੀ ਮੀਂਹ ਕਾਰਨ ਸਕੂਲ ਬੱਸ ਪਲਟੀ, ਦੇਖੋ ਹਾਦਸੇ ਦਾ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
NEXT STORY