ਬਨੂੜ (ਗੁਰਪਾਲ)— ਥਾਣਾ ਬਨੂੜ ਅਧੀਨ ਆਉਂਦੇ ਪਿੰਡ ਮਨੌਲੀ ਸੂਰਤ ਦੀ 26 ਸਾਲਾ ਵਿਆਹੁਤਾ ਏਡਜ਼ ਤੋਂ ਪੀੜਤ ਔਰਤ ਵੱਲੋਂ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਕੌਰ ਜੋ ਕਿ ਏਡਜ਼ ਤੋਂ ਪੀੜਤ ਸੀ, ਉਸ ਨੇ ਬੀਤੇ ਦਿਨ ਭੁਲੇਖੇ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ 'ਚ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸੈਕਟਰ-32 'ਚ ਸਥਿਤ ਹਸਪਤਾਲ ਲਈ ਰੈਫਰ ਕਰ ਦਿੱਤਾ। ਜਦੋਂ ਉਸ ਨੂੰ ਚੰਡੀਗੜ੍ਹ ਲੈ ਕੇ ਜਾ ਰਹੇ ਸਨ ਤਾਂ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਅਧੀਨ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਸਪੁਰਦ ਕਰ ਦਿੱਤੀ ਗਈ ਹੈ।
ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦਾ ਪਤੀ ਲਖਵੀਰ ਸਿੰਘ ਵੀ ਏਡਜ਼ ਤੋਂ ਪੀੜਤ ਸੀ। ਉਸ ਦੀ ਵੀ 2 ਦਿਨ ਪਹਿਲਾਂ ਮੌਤ ਹੋ ਚੁੱਕੀ ਹੈ। ਇਸ ਘਟਨਾ ਕਾਰਨ ਪਿੰਡ 'ਚ ਰੋਸ ਦੀ ਲਹਿਰ ਹੈ।
ਛੱਤ 'ਤੇ ਸੌਣ ਵਾਲੇ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌਤ
NEXT STORY