ਫਿਰੋਜ਼ਪੁਰ (ਹਰਚਰਨ ਸਿੰਘ,ਬਿੱਟੂ) : ਸ਼ਹੀਦ ਊਧਮ ਸਿੰਘ ਦਾ 81ਵਾਂ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਭਵਨ ਫਿਰੋਜ਼ਪੁਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸ਼ਹੀਦ ਊਧਮ ਸਿੰਘ ਭਵਨ ਦੇ ਗਰਾਊਂਡ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਢਾਡੀ ਜੱਥੇ ਵੱਲੋ ਸ਼ਹੀਦ ਊਧਮ ਸਿੰਘ ਦੀਆਂ ਵਾਰਾਂ ਗਾਾਕੇ ਊਧਮ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ ।
ਇਸ ਸਮਾਗਮ ਵਿਚ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਆਗੂਆ ਨੇ ਸ਼ਹੀਦ ਊਧਮ ਸਿੰਘ ਚੌਕ ਫਿਰੋਜ਼ਪੁਰ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਭੇਟ ਕਰਨ ਉਪਰੰਤ ਨੌਜਵਾਨਾਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆ ਦੇ ਚਲਣ ਦਾ ਉਦੇਸ਼ ਦਿਤਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਰਣਬੀਰ ਸਿੰਘ ਭੁੱਲਰ, ਨਰਿੰਦਰ ਸਿੰਘ ਸੰਧਾ, ਹਰਨੇਕ ਸਿੰਘ ਮਹਿਮਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਤਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕੀਤੀ । ਇਸ ਮੌਕੇ ਸ਼ਹੀਦ ਊਧਮ ਸਿੰਘ ਟਰੱਸਟ ਦੇ ਪ੍ਰਧਾਨ ਭਗਵਾਨ ਸਿੰਘ ਸਾਮਾਂ ਨੰਬਰਦਾਰ ਨੂਰਪੁਰ ਸੇਠਾਂ ਨੇ ਆਏ ਮਹਿਮਾਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
ਪੰਜਾਬ ਦਾ ਅਸਲ ਕੈਪਟਨ ਕੌਣ ਦੇ ਸਵਾਲ ’ਤੇ ਬੋਲੇ ਮੁੱਖ ਮੰਤਰੀ, ਨਵਜੋਤ ਸਿੱਧੂ ’ਤੇ ਦਿੱਤਾ ਇਹ ਬਿਆਨ
NEXT STORY