ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ। ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਰਤੋਂ, ਖ਼ਰੀਦ/ਵੇਚ ਉਤੇ ਪਾਬੰਦੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਲਈ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਹੁਣ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਕੱਟਣ ਵਾਲੇ ਅਧਿਕਾਰੀਆਂ ਦੀ ਆਵੇਗੀ ਸ਼ਾਮਤ
ਬੀਤੀ ਸ਼ਾਮ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਕੌਮਾਂਤਰੀ ਮਾਂ ਬੋਲੀ ਦਿਵਸ ਵਾਲੇ ਦਿਨ 21 ਫਰਵਰੀ ਤੱਕ ਸੂਬੇ ਵਿੱਚ ਸਮੂਹ ਬੋਰਡਾਂ ਉਤੇ ਮਾਂ ਬੋਲੀ ਨੂੰ ਪਹਿਲੇ ਨੰਬਰ ਅਤੇ ਉਸ ਤੋਂ ਬਾਅਦ ਦੂਜੀਆਂ ਭਾਸ਼ਾਵਾਂ ਵਿੱਚ ਲਿਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕ ਲਹਿਰ ਬਣਾਈ ਜਾਵੇ ਅਤੇ ਲੋਕਾਂ ਨੂੰ ਇਸ ਕੰਮ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 21 ਫਰਵਰੀ ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣੀ ਯਕੀਨੀ ਬਣਾਏ ਜਾਵੇ ਤਾਂ ਜੋ ਇਸ ਤੋਂ ਬਾਅਦ ਸਰਕਾਰ ਨੂੰ ਜੁਰਮਾਨੇ ਲਗਾਉਣ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਸ਼ੁਰੂਆਤ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਪ੍ਰਮੁੱਖ ਜਨਤਕ ਥਾਵਾਂ ਅਤੇ ਵੱਡੇ ਬਰਾਂਡੇ ਦੀਆਂ ਦੁਕਾਨਾਂ ਤੇ ਸ਼ਾਪਿੰਗ ਮਾਲ ਤੋਂ ਕੀਤੀ ਜਾਵੇ। ਉਨ੍ਹਾਂ ਪਟਿਆਲਾ ਦੀਆਂ ਜ਼ਿਲ੍ਹਾ ਪੁਲਸ ਵੱਲੋਂ ਨਾਮ ਦੀਆਂ ਪਲੇਟਾਂ ਪੰਜਾਬੀ ਵਿੱਚ ਲਿਖਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ: ਦਿੱਲੀ ਹਵਾਈ ਅੱਡੇ ਲਈ ਵਾਲਵੋ ਬੱਸ ਸਰਵਿਸ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ 'ਚ ਕੀਤਾ ਵਾਧਾ
ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚਾਈਨਾ ਡੋਰ ਨਾਲ ਹੁੰਦੇ ਜਾਨੀ ਨੁਕਸਾਨ ਅਤੇ ਵਾਪਰਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਪਾਬੰਦੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੇ ਵੱਡੀ ਗਿਣਤੀ ਵਿੱਚ ਕੇਸ ਫੜਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਵੀ ਚਾਈਨਾ ਡੋਰ ਬਰਾਮਦ ਕੀਤੀ ਜਾਂਦੀ ਹੈ, ਤੁਰੰਤ ਉਸ ਨੂੰ ਨਸ਼ਟ ਕੀਤਾ ਜਾਵੇ। ਉਨ੍ਹਾਂ ਨਵੇਂ ਸਾਲ, ਲੋਹੜੀ ਅਤੇ ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਦੇ ਰੁਝਾਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਸਬੰਧੀ ਚੈਕਿੰਗ ਮੁਹਿੰਮ ਤੇਜ਼ ਕਰਨ ਲਈ ਕਿਹਾ।
ਇਹ ਵੀ ਪੜ੍ਹੋ- ਨੰਦੇੜ ਜਾਣ ਵਾਲਿਆਂ ਲਈ ਖ਼ਾਸ ਖ਼ਬਰ, ਭਲਕੇ ਤੇ ਪਰਸੋਂ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲ
ਮੋਟਾ ਅਨਾਜ ਘਟਾਵੇਗਾ ਪੰਜਾਬ ਪੁਲਸ ਦਾ ਮੋਟਾਪਾ, DGP ਨੇ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਸ ਨੂੰ ਲਿਖਿਆ ਪੱਤਰ
NEXT STORY