ਮੋਗਾ, (ਅਜ਼ਾਦ)- ਮੋਗਾ ਨੇੜਲੇ ਪਿੰਡ ਨਾਹਲ ਵਿਖੇ ਖੇਤਾਂ ’ਚ ਝੋਨਾ ਲਗਾਉਣ ਆਏ ਇਕ ਪ੍ਰਵਾਸੀ ਮਜ਼ਦੂਰ ਸੂਰਜ ਸਾਧਾ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਪਿੱਪਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਅਤੇ ਉਸਦੇ ਸਾਥੀਆਂ ਤੋਂ ਪੁੱਛ-ਗਿੱਛ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪਿੱਪਲ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਸੂਰਜ ਸਾਧਾ (28) ਆਪਣੇ ਸਾਥੀਆਂ ਨਾਲ ਬਿਹਾਰ ਤੋਂ ਝੋਨਾ ਲਗਾਉਣ ਲਈ ਪੰਜਾਬ ਆਇਆ ਸੀ ਅਤੇ ਉਹ ਮੋਗਾ ਜ਼ਿਲੇ ਦੇ ਵੱਖ-ਵੱਖ ਪਿੰਡਾਂ ’ਚ ਝੋਨਾ ਲਗਾਉਣ ਦੇ ਬਾਅਦ ਪਿੰਡ ਨਾਹਲ ਵਿਖੇ ਲਾਲ ਸਿੰਘ ਦੇ ਖੇਤਾਂ ਵਿਚ ਝੋਨਾ ਲਗਾ ਰਹੇ ਸੀ ਅਤੇ ਉਥੇ ਹੀ ਮੋਟਰ ’ਤੇ ਰਹਿੰਦੇ ਸੀ। ਅੱਜ ਤੜਕਸਾਰ ਜਦੋਂ ਉਸ ਦੇ ਸਾਥੀਆਂ ਨੇ ਉਠ ਕੇ ਦੇਖਿਆ ਤਾਂ ਸੂਰਜ ਸਾਧਾ ਦੀ ਲਾਸ਼ ਦਰੱਖਤ ਨਾਲ ਲਟਕੀ ਹੋਈ ਸੀ, ਜਿਸ ’ਤੇ ਉਨ੍ਹਾਂ ਤੁਰੰਤ ਕਿਸਾਨ ਅਤੇ ਪੁਲਸ ਨੂੰ ਸੂਚਿਤ ਕੀਤਾ। ਇਸ ਸਬੰਧ ਵਿਚ ਪੁਲਸ ਵਲੋਂ ਲਾਲ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ।
ਸੁਨਾਮ 'ਚ ਸਿਵਲ ਹਸਪਤਾਲ ਦੇ ਦੋ ਹੋਰ ਮੁਲਾਜ਼ਮ ਨਿਕਲੇ ਕੋਰੋਨਾ ਪਾਜ਼ੇਟਿਵ
NEXT STORY