ਪਟਿਆਲਾ (ਬਖਸ਼ੀ): ਪਟਿਆਲਾ-ਸੰਗਰੂਰ ਰੋਡ 'ਤੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਸੈਨਿਕ ਇਲਾਕੇ 'ਚ ਰਹਿਣ ਵਾਲਾ ਸੈਨਾ ਦਾ ਇਕ ਰਿਟਾਇਡ ਅਧਿਕਾਰੀ ਉਨ੍ਹਾਂ ਕੋਲੋਂ ਆਪਣੀ ਮਰਜ਼ੀ ਮੁਤਾਬਕ ਕੰਮ ਕਰਵਾਉਂਦਾ ਹੈ। ਨਾਲ ਹੀ ਉਹ ਸਫਾਈ ਕਰਮਚਾਰੀਆਂ ਨੂੰ ਭਿੰਨ ਪ੍ਰਕਾਰ ਦੇ ਲਾਲਚ ਦੇ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਦਬਾਅ ਬਣਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੈਨਾ ਦਾ ਰਿਟਾਇਡ ਅਧਿਕਾਰੀ ਉਨ੍ਹਾਂ ਦੇ ਠੇਕੇਦਾਰ ਦੇ ਖਿਲਾਫ ਭੜਕਾਉਂਦੇ ਹੋਏ ਉਸ ਦੇ ਖਿਲਾਫ ਪ੍ਰ੍ਰਦਰਸ਼ਨ ਕਰਦੇ ਨੂੰ ਕਹਿੰਦਾ ਆ ਰਿਹਾ ਹੈ। ਇਸ ਦੇ ਇਲਾਵਾ ਠੇਕੇਦਾਰ ਦੇ ਖਿਲਾਫ ਗਲਤ ਸ਼ਿਕਾਇਤਾਂ ਕਰਨ ਦਾ ਦਬਾਅ ਬਣਾ ਰਿਹਾ ਹੈ, ਜਦੋਂ ਸਫਾਈ ਕਰਮਚਾਰੀ ਸੈਨਾ ਦੇ ਇਸ ਰਿਟਾਇਡ ਅਧਿਕਾਰੀ ਦੀ ਕਿਸੇ ਵੀ ਗੱਲ ਨੂੰ ਸਵੀਕਾਰ ਕਰਨ ਦੇ ਲਈ ਤਿਆਰ ਨਹੀਂ ਹੋਏ ਤਾਂ ਉਸ ਨੇ ਉਨ੍ਹਾਂ ਦੇ ਨਾਲ ਗਲਤ ਵਿਵਹਾਰ ਕੀਤਾ। ਫੌਜ ਦੇ ਇਸ ਰਿਟਾਇਡ ਅਧਿਕਾਰੀ ਖਿਲਾਫ ਪੁਲਸ ਦੇ ਕੋਲ ਸ਼ਿਕਾਇਤ ਦਿੱਤੀ, ਪਰ ਉਨ੍ਹਾਂ ਦੀ ਸ਼ਿਕਾਇਤ 'ਤੇ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਮਜ਼ਬੂਰ ਹੋ ਕੇ ਉਨ੍ਹਾਂ ਨੇ ਅੱਜ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਤੱਕ ਆਪਣਾ ਆਵਾਜ਼ ਪਹੁੰਚਾਉਣ ਦੇ ਲਈ ਪ੍ਰਦਰਸ਼ਨ ਦਾ ਰਸਤਾ ਅਪਣਾਇਆ ਹੈ।
ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗ 'ਤੇ ਅਜੇ ਵੀ ਫੌਜ ਦੇ ਰਿਟਾਇਡ ਅਧਿਕਾਰੀ ਖਿਲਾਫ ਕਾਰਵਾਈ ਨਹੀਂ ਕੀਤੀ ਤਾਂ ਉਹ ਆਪਣੇ ਸੰਘਰਸ਼ ਨੂੰ ਵੱਡਾ ਕਰਨ ਤੋਂ ਪਿੱਛੇ ਨਹੀਂ ਹੱਟਣਗੇ। ਇਸ ਸਬੰਧ 'ਚ ਜਦੋਂ ਪਸਿਆਨਾ ਪੁਲਸ ਥਾਣਾ ਇੰਚਾਰਜ ਜਸਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਵਾਲਾ ਸਥਾਨ ਉਨ੍ਹਾਂ ਦੇ ਅਧਿਕਾਰ ਖੇਤਰ 'ਚ ਹੈ ਜਾਂ ਨਹੀਂ ਇਸ ਦੀ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਔਰਤਾਂ ਵਲੋਂ ਕੀਤੇ ਗਏ ਪ੍ਰਦਰਸ਼ਨ ਦੇ ਬਾਰੇ 'ਚ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਉਹ ਹੈਰੀਟੇਜ ਫੈਸਟੀਵਲ ਦੀ ਸੁਰੱਖਿਆ 'ਚ ਵਿਅਸਥ ਹਨ, ਜਿਵੇਂ ਹੀ ਇਸ ਸਬੰਧ 'ਚ ਉਨ੍ਹਾਂ ਦੇ ਕੋਲ ਕਿਸੇ ਪ੍ਰਕਾਰ ਦੀ ਕੋਈ ਜਾਣਕਾਰੀ ਆਵੇਗੀ ਉਹ ਉਸ 'ਤੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਜਾਣੂੰ ਕਰਵਾਉਣ ਦੇ ਬਾਅਦ ਅੱਗੇ ਦੀ ਕਾਰਵਾਈ ਕਰਨਗੇ।
Punjab Wrap Up : ਪੜ੍ਹੋ 28 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ
NEXT STORY