ਰਾਏਕੋਟ, (ਭੱਲਾ)- ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸ਼ਹਿਰ ਦੇ ਮੁਹੱਲਾ ਰਾਏਕੋਟ ਵਿਖੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਘਰ ਦੇ ਤਾਲੇ ਤੋੜ ਕੇ ਘਰ ’ਚ ਪਈ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ ਗਏ। ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ’ਚ ਚੋਰੀ ਦੀ ਵਾਰਦਾਤ ਹੋਣ ਕਾਰਨ ਇਲਾਕਾ ਵਾਸੀਅਾਂ ’ਚ ਸਹਿਮ ਦਾ ਮਾਹੌਲ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮਕਾਨ ਮਾਲਕ ਰਜੇਸ਼ ਜੈਨ ਨੇ ਦੱਸਿਆ ਕਿ ਬੀਤੇ ਕੱਲ ਉਹ ਘਰ ਨੂੰ ਤਾਲਾ ਲਾ ਕੇ ਪਰਿਵਾਰ ਸਮੇਤ ਸ਼ਹਿਰ ਤੋਂ ਬਾਹਰ ਗਏ ਹੋਏ ਸੀ। ਅੱਜ ਸਵੇਰੇ ਉਨ੍ਹਾਂ ਨੂੰ ਚੋਰੀ ਦੀ ਵਾਰਦਾਤ ਦੀ ਸੂਚਨਾ ਉਨ੍ਹਾਂ ਦੇ ਭਰਾ ਵਿਨੋਦ ਜੈਨ ਨੇ ਦਿੱਤੀ ਕਿ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਪਏ ਹਨ ਤੇ ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਹੈ। ਉਨ੍ਹਾਂ ਦੱਸਿਆ ਕਿ ਚੋਰਾਂ ਨੇ ਘਰ ’ਚ ਲਗਭਗ 6 ਲੱਖ ਦੇ ਕਰੀਬ ਇੰਡੀਅਨ ਕਰੰਸੀ, ਦੋ ਹਜ਼ਾਰ ਦੇ ਕਰੀਬ ਡਾਲਰ ਅਤੇ 20 ਤੋਲੇ ਸੋਨੇ ਦੇ ਗਹਿਣੇ ਅਤੇ ਪੌਣੇ ਦੋ ਕਿਲੋ ਦੇ ਕਰੀਬ ਚਾਂਦੀ ਚੋਰੀ ਕਰ ਲਈ। ਉਨ੍ਹਾਂ ਦੱਸਿਆ ਕਿ ਚੋਰ ਘਰ ਦੇ ਮੁੱਖ ਦਰਵਾਜ਼ੇ ਦਾ ਤਾਲਾ ਤੋੜ ਕੇ ਘਰ ਅੰਦਰ ਦਾਖਲ ਹੋਏ ਤੇ ਘਰ ਦੇ ਸਾਰੇ ਕਮਰਿਆਂ ਦੇ ਤਾਲੇ ਤੋੜ ਕੇ ਕਮਰਿਅਾਂ ’ਚ ਪਈਅਾਂ ਅਲਮਾਰੀਅਾਂ ਦੀ ਤਸੱਲੀ ਨਾਲ ਫਰੋਲਾ ਫਰਾਲੀ ਕੀਤੀ ਤੇ ਇਥੇ ਪਿਆ ਸਾਰਾ ਉਕਤ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਸੂਚਨਾ ਥਾਣਾ ਸਿਟੀ ਪੁਲਸ ਨੂੰ ਦਿੱਤੀ ਗਈ, ਜਿਸ ਦੇ ਐੱਸ. ਆਈ. ਗੁਰਚਰਨ ਸਿੰਘ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ।
ਨਗਰ ਨਿਗਮ ਦੀ ਕਾਰਵਾਈ ਤੋਂ ਬਾਅਦ ਵਿਸ਼ਵਕਰਮਾ ਚੌਕ ਨੇਡ਼ੇ ਫਿਰ ਸਜ ਗਈ ਰੇਹਡ਼ੀ ਮਾਰਕੀਟ
NEXT STORY