ਮਲੋਟ, (ਗੋਇਲ)- ਵਿਦੇਸ਼ ਭੇਜਣ ਦੇ ਨਾਂ ਉੱਪਰ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀਆਂ ਖਿਲਾਫ ਥਾਣਾ ਸਦਰ ਮਲੋਟ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਜਗਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਈਨਾਖੇਡ਼ਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਸੁਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਫਰੀਦਕੋਟ, ਨਰਿੰਦਰ ਸਿੰਘ ਪੁੱਤਰ ਗੱਜਣ ਸਿੰਘ, ਅਜੀਤ ਸਿੰਘ ਪੁੱਤਰ ਨਰਿੰਦਰ ਸਿੰਘ, ਵਿਜੈ ਕੁਮਾਰ, ਵਿਸ਼ਾਲ ਕੁਮਾਰ ਵਾਸੀ ਵੈਸਟ ਦਿੱਲੀ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 17 ਲੱਖ ਰੁਪਏ ਲੈ ਲਏ। ਪੈਸਿਆਂ ਦੀ ਅਦਾਇਗੀ ਤੋਂ ਬਾਅਦ ਉਕਤ ਵਿਅਕਤੀਆਂ ਵੱਲੋਂ ਪਹਿਲਾਂ ਤਾਂ ਉਸ ਨੂੰ ਕੰਬੋਡੀਆ ਭੇਜ ਦਿੱਤਾ ਗਿਆ ਅਤੇ ਬਾਅਦ ਵਿਚ ਕੰਬੋਡੀਆ ਤੋਂ ਕੈਨੇਡਾ ਭੇਜਣ ਦੀ ਜਗ੍ਹਾ ਵਾਪਸ ਬੁਲਾ ਲਿਆ। ਕੈਨੇਡਾ ਨਾ ਭੇਜਣ ਕਰ ਕੇ ਜਦ ਜਗਜੀਤ ਸਿੰਘ ਵੱਲੋਂ ਪੈਸਿਆਂ ਦੀ ਮੰਗ ਕੀਤੀ ਤਾਂ ਉਕਤ ਦੋਸ਼ੀਆਂ ਤੇ ਉਸ ਨੂੰ 4 ਲੱਖ ਰੁਪਏ ਤਾਂ ਵਾਪਸ ਕਰ ਦਿੱਤੇ ਅਤੇ ਬਾਕੀ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ। ਪੁਲਸ ਵੱਲੋਂ ਇਸ ਮਾਮਲੇ ਵਿਚ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਐੱਸ. ਡੀ. ਐੱਮ. ਮਲੋਟ ਸ. ਮਨਮੋਹਣ ਸਿੰਘ ਔਲਖ ਕਰ ਰਹੇ ਹਨ।
ਪੰਜਾਬੀਅਤ ਲਈ ਮੋਰਚਾ ਲਾਉਣ ਵਾਲੇ ਕੈਪਟਨ ਨੇ ਹਥਿਆਰ ਕਿਉਂ ਸੁੱਟੇ : ਭਗਵੰਤ ਮਾਨ
NEXT STORY