ਲੁਧਿਆਣਾ (ਰਾਜ): ਜਨਤਾ ਨਗਰ ਇਲਾਕੇ 'ਚ ਇਕ ਮਾਮੂਲੀ ਝਗੜਾ ਭਿਆਨਕ ਝਗੜੇ 'ਚ ਬਦਲ ਗਿਆ, ਜਦੋਂ ਇੱਕ ਗੁਆਂਢੀ ਨੇ ਦੂਜੇ ਗੁਆਂਢੀ 'ਤੇ ਤੇਜ਼ਧਾਰ ਹਥਿਆਰ ਅਤੇ ਕੱਚ ਦੀ ਬੋਤਲ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਇਕ ਨੌਜਵਾਨ ਦੇ ਹੱਥ ਦੀ ਨਾੜੀ ਕੱਟ ਗਈ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਫਰਾਰ ਗੁਆਂਢੀ ਦੀ ਭਾਲ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
ਮਨਪ੍ਰੀਤ ਸਿੰਘ ਦੀ ਪਤਨੀ ਅਰਸ਼ਦੀਪ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਪਤੀ ਐਤਵਾਰ ਰਾਤ ਲਗਭਗ 8:30 ਵਜੇ ਕੰਮ ਤੋਂ ਘਰ ਵਾਪਸ ਆਇਆ ਸੀ। ਜਿਵੇਂ ਹੀ ਉਹ ਜਨਤਾ ਨਗਰ ਦੇ ਗਰੇਵਾਲ ਹਸਪਤਾਲ ਨੇੜੇ ਆਪਣੀ ਗਲੀ 'ਤੇ ਪਹੁੰਚਿਆ, ਤਾਂ ਉਸਦੇ ਗੁਆਂਢੀ, ਜੋ ਪਹਿਲਾਂ ਹੀ ਉੱਥੇ ਉਡੀਕ ਕਰ ਰਿਹਾ ਸੀ, ਨੇ ਉਸਨੂੰ ਰੋਕ ਲਿਆ। ਕਿਸੇ ਪੁਰਾਣੀ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਬਹਿਸ ਹੋ ਗਈ। ਗੁੱਸੇ ਵਿੱਚ ਆਏ ਗੁਆਂਢੀ ਨੇ ਮਨਪ੍ਰੀਤ 'ਤੇ ਇਕ ਤੇਜ਼ਧਾਰ ਹਥਿਆਰ ਤੇ ਟੁੱਟੀ ਹੋਈ ਕੱਚ ਦੀ ਬੋਤਲ ਨਾਲ ਹਮਲਾ ਕਰ ਦਿੱਤਾ। ਬਚਾਅ ਕਰਦੇ ਹੋਏ, ਮਨਪ੍ਰੀਤ 'ਤੇ ਦੇ ਹੱਥ ਦੀ ਨਾੜੀ ਕੱਟੀ ਗਈ। ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਇਸ ਦੌਰਾਨ ਮਨਪ੍ਰੀਤ ਨੂੰ ਤੁਰੰਤ ਗੰਭੀਰ ਹਾਲਤ 'ਚ ਸਥਾਨਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ, ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਟੀਮ ਤੁਰੰਤ ਸਿਵਲ ਹਸਪਤਾਲ ਅਤੇ ਘਟਨਾ ਸਥਾਨ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਗੁਆਂਢੀ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਸ ਘਟਨਾ ਸਥਾਨ ਅਤੇ ਗਰੇਵਾਲ ਹਸਪਤਾਲ ਦੇ ਆਲੇ-ਦੁਆਲੇ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕਰ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸਨੂੰ ਜਲਦੀ ਹੀ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
NEXT STORY