ਜਲਾਲਾਬਾਦ (ਨਿਖੰਜ,ਜਤਿੰਦਰ ): ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵਲੋਂ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ ਤਹਿਤ ਪਿੰਡ ਟਿਵਾਣਾ ਕਲਾਂ ਦੇ 2 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਤਫਤੀਸ਼ੀ ਮਹਿਲਾ ਅਧਿਕਾਰੀ ਨੂੰ ਦਿੱਤੇ ਬਿਆਨਾਂ 'ਚ ਪੀੜਤ ਨਾਬਾਲਗਾ ਲੜਕੀ ਨੇ ਦੱਸਿਆ ਕਿ 13 ਫਰਵਰੀ ਨੂੰ ਕਰੀਬ 5 ਵਜੇ ਸ਼ਾਮ ਨੂੰ ਵਿਅਕਤੀ ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਵਾਸੀਆਨ ਪਿੰਡ ਟਿਵਾਣਾ ਕਲਾਂ ਵਿਖੇ ਲੈ ਗਏ ਅਤੇ ਉਸਦੇ ਨਾਲ ਉਸਦੀ ਮਰਜ਼ੀ ਤੋਂ ਬਿਨ੍ਹਾਂ ਜਬਰ-ਜ਼ਨਾਹ ਕੀਤਾ, ਜਿਸਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਅਧੀਨ ਧਾਰਾ 376/506,06 ਆਈ.ਪੀ.ਸੀ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਲੇ ਦੀਆਂ 15 ਹਜ਼ਾਰ ਵਿਧਵਾ ਔਰਤਾਂ 4 ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਾਰਣ 'ਪ੍ਰੇਸ਼ਾਨ'
NEXT STORY