ਫ਼ਰੀਦਕੋਟ (ਰਾਜਨ) : ਥਾਣਾ ਸਿਟੀ ਫ਼ਰੀਦਕੋਟ ਪੁਲਸ ਵੱਲੋਂ ਕਰੀਬ 13 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਇਕ ਨਾਬਾਲਗ ਨੌਜਵਾਨ ਖ਼ਿਲਾਫ਼ ਬੀ.ਐੱਨ.ਐੱਸ. ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਨੇ ਮਾਮਲੇ ਵਿਚ ਦੋਸ਼ੀ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਪੀੜਤ ਲੜਕੀ ਫ਼ਰੀਦਕੋਟ ਦੇ ਇਕ ਸਕੂਲ ਵਿਚ 8ਵੀਂ ਜਮਾਤ ਦੀ ਵਿਦਿਆਰਥਣ ਹੈ। ਸ਼ਿਕਾਇਤ ਮੁਤਾਬਕ ਸਕੂਲ ਵਿਚ ਪੜ੍ਹਾਈ ਦੌਰਾਨ ਉਸ ਦੀ ਦੋਸਤੀ 10ਵੀਂ ਜਮਾਤ ਵਿੱਚ ਪੜ੍ਹਦੇ ਇਕ ਨਾਬਾਲਗ ਨੌਜਵਾਨ ਨਾਲ ਹੋ ਗਈ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ 5 ਅਗਸਤ ਨੂੰ ਉਕਤ ਨੌਜਵਾਨ ਪੀੜਤ ਲੜਕੀ ਨੂੰ ਸਕੂਲ ਸਮੇਂ ਦੌਰਾਨ ਆਪਣੇ ਇਕ ਦੋਸਤ ਦੇ ਘਰ ਲੈ ਗਿਆ। ਇੱਥੇ ਉਸ ਵੱਲੋਂ ਲੜਕੀ ਦੀ ਇੱਛਾ ਦੇ ਵਿਰੁੱਧ ਸਰੀਰਕ ਸਬੰਧ ਬਣਾਉਣ ਦਾ ਦੋਸ਼ ਲਗਾਇਆ ਗਿਆ ਹੈ। ਮਾਮਲੇ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਐੱਸ.ਆਈ. ਹਰਜਿੰਦਰ ਕੌਰ ਦੀ ਅਗਵਾਈ ਹੇਠ ਥਾਣਾ ਸਿਟੀ ਫ਼ਰੀਦਕੋਟ ਪੁਲਸ ਵੱਲੋਂ ਜਾਂਚ ਕੀਤੀ ਗਈ। ਜਾਂਚ ਉਪਰੰਤ ਪੁਲਸ ਨੇ ਨਾਬਾਲਗ ਮੁਲਜ਼ਮ ਖ਼ਿਲਾਫ਼ ਬੀ.ਐੱਨ.ਐੱਸ. ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ। ਪੁਲਸ ਵੱਲੋਂ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਰੱਖੜੀ ਦੇ ਤਿਉਹਾਰ ਮੌਕੇ ਮਿੱਠਾ ਜ਼ਹਿਰ? ਫੂਡ ਸੇਫ਼ਟੀ ਵਿਭਾਗ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ
NEXT STORY