ਅਬੋਹਰ (ਸੁਨੀਲ) – ਬਾਈਪਾਸ ਵਿਖੇ ਪੁਰਾਣੀ ਸੂਰਜ ਨਗਰੀ ਵਾਸੀ ਅਤੇ ਬੀਤੇ ਦਿਨੀਂ ਲਾਪਤਾ ਹੋਏ ਵਿਅਕਤੀ ਦੀ ਲਾਸ਼ ਮੰਗਲਵਾਰ ਸਵੇਰੇ ਪਿੰਡ ਗੁੰਮਜਾਲ ਦੀਆਂ ਟੇਲਾਂ ਤੋਂ ਬਰਾਮਦ ਹੋਈ ਹੈ। ਮੌਕੇ 'ਤੇ ਪੁੱਜੀ ਕੱਲਰਖੇੜਾ ਦੀ ਪੁਲਸ ਨੇ ਸਮਾਜ-ਸੇਵੀ ਸੰਸਥਾ ਦੇ ਸਹਿਯੋਗ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਕਰੀਬ 48 ਸਾਲਾ ਪੁਰਾਣੀ ਸੂਰਜ ਨਗਰੀ ਗਲੀ ਨੰਬਰ 2 ਵਾਸੀ ਤੇਜਿੰਦਰ ਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਮਾਨਸਿਕ ਪ੍ਰੇਸ਼ਾਨੀ ਕਾਰਨ ਤੇਜਿੰਦਰ ਪਾਲ ਸੋਮਵਾਰ ਨੂੰ ਅਚਾਨਕ ਘਰੋਂ ਲਾਪਤਾ ਹੋ ਗਿਆ, ਜਿਸ ਤੋਂ ਬਾਅਦ ਤੋਂ ਉਹ ਉਸ ਦੀ ਭਾਲ 'ਚ ਜੁੱਟੇ ਹੋਏ ਸਨ। ਮੰਗਲਵਾਰ ਸਵੇਰੇ ਉਸ ਦੀ ਲਾਸ਼ ਗੁੰਮਜਾਲ ਦੀਆਂ ਟੇਲਾਂ ਤੋਂ ਬਰਾਮਦ ਹੋਣ 'ਤੇ ਸਮਾਜ-ਸੇਵੀ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਦੇ ਮੈਂਬਰ ਰਵੀ ਕੁਮਾਰ ਅਤੇ ਜਗਦੇਵ ਬਰਾੜ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਕੱਲਰਖੇੜਾ ਦੀ ਪੁਲਸ ਨੂੰ ਸੂਚਿਤ ਕੀਤਾ। ਘਟਨਾ ਸਥਾਨ 'ਤੇ ਪਹੁੰਚੇ ਸਹਾਇਕ ਸਬ- ਇੰਸਪੈਕਟਰ ਬਲਵੀਰ ਸਿੰਘ ਨੇ ਸੰਸਥਾ ਮੈਂਬਰਾਂ ਦੇ ਸਹਿਯੋਗ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ।
ਅੰਸ਼ ਕਤਲ ਮਾਮਲੇ 'ਚ ਅਹਿਮ ਖੁਲਾਸਾ, ਵੱਡੀ ਭੈਣ ਹੀ ਨਿਕਲੀ ਕਾਤਲ
NEXT STORY