ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਹਰੀਕੇ ਕਲਾਂ ਵਿਖੇ ਪਹੁੰਚੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਕ ਵਾਰ ਫ਼ਿਰ ਤੋਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਕੁਝ ਦਿਨ ਪਹਿਲਾਂ ਹੀ ਪਿੰਡ ਹਰੀਕੇ ਕਲਾਂ ਵਿਖੇ ਇਕ ਸਮਾਗਮ ਦੌਰਾਨ ਪਹੁੰਚੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਕਿਸਾਨਾਂ ਐਲਾਨ ਕੀਤਾ ਸੀ ਕਿ ਜੇਕਰ ਕੋਈ ਰਾਜਸੀ ਆਗੂ ਵੀ ਉਨ੍ਹਾਂ ਦੇ ਪਿੰਡ ਆਵੇਗਾ ਤਾਂ ਉਹ ਸੰਯੁਕਤ ਮੋਰਚੇ ਦੀਆਂ ਹਦਾਇਤਾਂ ਅਨੁਸਾਰ ਵਿਰੋਧ ਕਰਨਗੇ।
ਅੱਜ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਫ਼ਿਰ ਜਦ ਪਿੰਡ ਹਰੀਕੇ ਕਲਾਂ ਵਿਖੇ ਸੂਤਰਾਂ ਅਨੁਸਾਰ ਇਕ ਘਰ ਅਫਸੋਸ ਕਰਨ ਪਹੁੰਚੇ ਤਾਂ ਕਿਸਾਨਾਂ ਨੇ ਵੱਡੀ ਗਿਣਤੀ ’ਚ ਇਕਤਰ ਹੋ ਵਿਰੋਧ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ’ਚ ਕਿਸਾਨਾਂ ਨੇ ਵਿਰੋਧ ਕਰਦਿਆਂ ਕਿਹਾ ਉਹ ਕਿਸੇ ਵੀ ਰਾਜਸੀ ਆਗੂ ਨੂੰ ਪਿੰਡ ਨਹੀਂ ਆਉਣ ਦੇਣਗੇ। ਜਦ ਤਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਹਰ ਰਾਜਸੀ ਆਗੂ ਦਾ ਪਿੰਡ-ਪਿੰਡ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ।
‘ਮਰਹੂਮ ਮਿਲਖਾ ਸਿੰਘ ਦੇ ਖੇਡਾਂ ਪ੍ਰਤੀ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ’
NEXT STORY