ਪਟਿਆਲਾ (ਬਖਸ਼ੀ)—ਪਾਵਰਕਾਮ ਦੇ ਬਾਹਰ ਬੇਰੁਜ਼ਗਾਰ ਲਾਈਨਮੈਨਾਂ ਵਲੋਂ ਲਗਾਏ ਗਏ ਧਰਨੇ 'ਚ ਆਮ ਆਦਮੀ ਪਾਰਟੀ ਦੇ ਨੇਤਾ ਵਿਧਾਇਕ ਪਿਰਮਲਜੀਤ ਸਿੰਘ ਪਹੁੰਚੇ। ਉਨ੍ਹਾਂ ਨੇ ਸਰਕਾਰ ਵਲੋਂ ਕੀਤੀ ਗਈ ਵਾਅਦਾ ਖਿਲਾਫੀ 'ਤੇ ਬੋਲਦੇ ਹੋਏ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਵਾਅਦੇ ਕਰਦੀ ਰਹੀ ਹੈ, ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਨੇ ਕਿਹਾ ਕਿ ਲਾਈਨਮੈਨ ਦੀ ਪੋਸਟਿੰਗ ਨਿਕਲ ਰਹੀ ਹੈ ਪਰ ਹੁਣ ਜੋ ਧਰਨਾ ਦੇ ਰਹੇ ਸਨ। ਉਨ੍ਹਾਂ ਦੀ ਉਮਰ ਹੋਣ ਦੇ ਕਾਰਨ ਉਨ੍ਹਾਂ ਨੂੰ ਨਹੀਂ ਰੱਖਿਆ ਜਾ ਰਿਹਾ। ਉਸ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ 'ਤੇ ਕੋਈ ਫੈਸਲਾ ਲੈਣ, ਜਿਸ ਨਾਲ ਇਹ ਲੋਕ ਵੀ ਸਰਕਾਰੀ ਨੌਕਰੀ ਪ੍ਰਾਪਤ ਕਰ ਸਕਣ।
ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਟੈਂਕੀ 'ਤੇ ਚੜ੍ਹੇ ਮੁਲਾਜ਼ਮ
NEXT STORY