ਭਗਤਾ ਭਾਈ (ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪ੍ਰਸਿੱਧ ਗਾਇਕ ਤੇ ਰਾਮਪੁਰਾ ਫੂਲ ਹਲਕੇ ਤੋਂ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਫੋਰਟਿਸ ਹਸਪਤਾਲ ਵਿੱਚ ਦਾਖਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਅਤੇ ਡਾਕਟਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਗਾਇਕ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਪਰਿਵਾਰ ਨੂੰ ਹੌਂਸਲਾ ਦਿੱਤਾ।
ਇਹ ਵੀ ਪੜ੍ਹੋ- ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਮੁੱਖ ਮੰਤਰੀ ਨੇ ਦੱਸਿਆ ਕਿ ਫੋਰਟਿਸ ਹਸਪਤਾਲ ਦੇ ਡਾਕਟਰ ਪੀਜੀਆਈ ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਤੋਂ ਨਿਰੰਤਰ ਸਲਾਹ ਲੈ ਰਹੇ ਹਨ। ਕੱਲ੍ਹ ਰਾਤ ਤੱਕ ਰਾਜਵੀਰ ਜਵੰਦਾ ਨੂੰ ਚਾਰ ਲਾਈਫ ਸਪੋਰਟ ਸਿਸਟਮਾਂ 'ਤੇ ਰੱਖਿਆ ਗਿਆ ਸੀ, ਪਰ ਹੁਣ ਉਹ ਸਿਰਫ਼ ਇੱਕ ਲਾਈਫ ਸਪੋਰਟ 'ਤੇ ਹੈ, ਜੋ ਕਿ ਇੱਕ ਸਕਾਰਾਤਮਕ ਵਿਕਾਸ ਹੈ।
ਇਹ ਵੀ ਪੜ੍ਹੋ- ਸਕੂਲ ਤੋਂ ਪੇਪਰ ਦੇਣ ਮਗਰੋਂ ਘਰ ਆ ਰਹੀਆਂ 3 ਕੁੜੀਆਂ ਸ਼ੱਕੀ ਹਾਲਾਤ ’ਚ ਲਾਪਤਾ, ਪਰਿਵਾਰ ਤੇ ਪੁਲਸ ਹੈਰਾਨ
ਉਨ੍ਹਾਂ ਨੇ ਕਿਹਾ ਕਿ ਸਿਰ ਵਿੱਚ ਲੱਗੀ ਗੰਭੀਰ ਸੱਟ ਕਾਰਨ ਰਿਕਵਰੀ ਪ੍ਰਕਿਰਿਆ ਹੌਲੀ ਹੈ, ਪਰ ਹਸਪਤਾਲ ਵਿੱਚ ਦਾਖਲ ਹੋਣ ਵੇਲੇ ਜੋ ਦਿਲ ਪੂਰੀ ਤਰ੍ਹਾਂ ਕੰਮ ਨਹੀਂ ਕਰ ਰਿਹਾ ਸੀ,ਉਸ ਵਿੱਚ ਵੀ ਹੁਣ ਕਾਫ਼ੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਰਾਜਵੀਰ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਇਹ ਸਪੂਤ ਜਲਦੀ ਠੀਕ ਹੋ ਕੇ ਫਿਰ ਤੋਂ ਲੋਕਾਂ ਦੀ ਕਚਹਿਰੀ ਵਿੱਚ ਵਾਪਸ ਆਵੇਗਾ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਬਲਕਾਰ ਸਿੱਧੂ ਨੇ ਪਰਿਵਾਰ ਨੂੰ ਵੀ ਧੀਰਜ ਰੱਖਣ ਅਤੇ ਵਿਸ਼ਵਾਸ ਬਣਾਈ ਰੱਖਣ ਦੀ ਅਪੀਲ ਕੀਤੀ। ਗਾਇਕ ਰਾਜਵੀਰ ਜਵੰਦਾ ਨੂੰ ਹਾਲ ਹੀ ਵਿੱਚ ਹੋਏ ਇੱਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜਾਬੀ ਸੰਗੀਤ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਜਲਦੀ ਰਿਕਵਰੀ ਲਈ ਪ੍ਰਾਰਥਨਾ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਨਿਲ ਜੋਸ਼ੀ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ
NEXT STORY