ਲੁਧਿਆਣਾ (ਸਿਆਲ)- ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਇਲ, ਨਸ਼ਾ ਅਤੇ ਹੋਰ ਪ੍ਰਕਾਰ ਦੇ ਵਰਜਿਤ ਸਾਮਾਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਸਮੇਂ ਸਮੇਂ ’ਤੇ ਜੇਲ੍ਹਾਂ ਵਿਚ ਸਰਚ ਅਭਿਆਨ ਚਲਾਏ ਜਾਂਦੇ ਹਨ। ਇਸ ਕੜੀ ਵਿਚ ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ 'ਚੋਂ ਇਕ ਵਾਰ ਫਿਰ ਭਾਰੀ ਗਿਣਤੀ 'ਚ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਨਾਲ ਅਧਿਕਾਰੀਆਂ ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ ਵਿਚ ਆ ਰਹੀ ਹੈ।
ਇਹ ਵੀ ਪੜ੍ਹੋ- ਚੋਰਾਂ ਨੇ ਹੈਵਾਨੀਅਤ ਦੀ ਹੱਦ ਕੀਤੀ ਪਾਰ, ਚੋਰੀ ਕਰਨ ਤੋਂ ਰੋਕ ਰਹੀ ਕੁੱਤੀ ਦੇ ਕਤੂਰਿਆਂ ਦੇ ਸਿਰ ਧੜ ਤੋਂ ਕੀਤੇ ਵੱਖ
ਜੇਲ੍ਹ ਗਾਰਡ ਅਤੇ ਹੋਰ ਕਰਮਚਾਰੀਆਂ ਵੱਲੋਂ ਚੈਕਿੰਗ ਦੌਰਾਨ ਜੇਲ੍ਹ 'ਚੋਂ 17 ਮੋਬਾਇਲ, 700 ਨਸ਼ੀਲੀਆਂ ਗੋਲੀਆਂ, 7 ਪੁੜੀਆਂ ਤੰਬਾਕੂ, 650 ਗ੍ਰਾਮ ਖੁੱਲ੍ਹਾ ਜਰਦਾ ਅਤੇ 1 ਹਵਾਲਾਤੀ ਤੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ’ਤੇ ਥਾਣਾ ਡਵੀਜ਼ਨ ਨੰ.7 ਦੀ ਪੁਲਸ ਨੇ ਸਹਾਇਕ ਸੁਪਰਡੈਂਟਾਂ ਹਰਬੰਸ ਸਿੰਘ, ਅਵਤਾਰ ਸਿੰਘ, ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਅਤੇ ਹਵਾਲਾਤੀ ਦੇ ਵਿਰੁੱਧ ਐੱਨ.ਡੀ.ਪੀ.ਐੱਸ ਅਤੇ ਪ੍ਰੀਜ਼ਨ ਐਕਟ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਜਨਕਰਾਜ ਨੇ ਦੱਸਿਆ ਕਿ ਐੱਨ.ਡੀ.ਪੀ.ਐੱਸ ਐਕਟ ਵਿਚ ਨਾਮਜ਼ਦ ਕੀਤੇ ਗਏ ਹਵਾਲਾਤੀ ਦੀ ਪਛਾਣ ਸੁਖਵਿੰਦਰ ਕੁਮਾਰ ਪੁੱਤਰ ਰਾਮ ਲੁਭਾਇਆ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਘਰ 'ਚ ਦਾਖਲ ਹੋਏ ਲੁਟੇਰਿਆਂ ਨੇ ਪਹਿਲਾਂ ਬਣਵਾ ਕੇ ਪੀਤੀ ਚਾਹ, ਫਿਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ 'ਚ ਦਾਖਲ ਹੋਏ ਲੁਟੇਰਿਆਂ ਨੇ ਪਹਿਲਾਂ ਬਣਵਾ ਕੇ ਪੀਤੀ ਚਾਹ, ਫਿਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
NEXT STORY